ਮੈਲਬੋਰਨ ‘ਚ ਪਹੁੰਚੇ ਸਤਿੰਦਰ ਸਰਤਾਜ ਨੇ ਯਾਦਗਾਰੀ ਪਲਾਂ ਨੂੰ ਕੀਤਾ ਸਾਂਝਾ

ਸਤਿੰਦਰ ਸਰਤਾਜ ਮੈਲਬੋਰਨ ‘ਚ ਪਹੁੰਚੇ ਹੋਏ ਹਨ । ਜਿੱਥੋਂ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸਤਿੰਦਰ ਸਰਤਾਜ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ।

By  Shaminder Kaur Kaler May 13th 2026 05:15 PM

ਸਤਿੰਦਰ ਸਰਤਾਜ (Satinder Sartaaj) ਮੈਲਬੋਰਨ ‘ਚ ਪਹੁੰਚੇ ਹੋਏ ਹਨ । ਜਿੱਥੋਂ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸਤਿੰਦਰ ਸਰਤਾਜ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਲਿਖਿਆ “ਅੱਜ ਆਈਕਾਨਿਕ ਐਮਸੀਜੀ ਵਿਖੇ ਵਿਸ਼ਵ ਕੱਪ ਦਾ ਆਯੋਜਨ ਕਰਨ ਦਾ ਮਾਣ ਮਹਿਸੂਸ ਹੋ ਰਿਹਾ ਹੈ। ਸੱਚਮੁੱਚ ਇੱਕ ਵਿਸ਼ੇਸ਼ ‘ਤੇ ਯਾਦਗਾਰੀ ਪਲ।


ਇਸ ਹਫਤੇ ਦੇ ਸ਼ਨੀਵਾਰ ਅਤੇ ਐਤਵਾਰ ਨੂੰ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਇਸ ਵਿਸ਼ੇਸ਼ ਮੀਡੀਆ ਪ੍ਰੋਗਰਾਮ ਵਿੱਚ ਪ੍ਰਾਹੁਣਾਚਾਰੀ, ਪਿਆਰ ਦੇ ਲਈ ਬਹੁਤ ਧੰਨਵਾਦੀ ਹਾਂ’। ਸਤਿੰਦਰ ਸਰਤਾਜ ਨੇ ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ।


ਜਿਸ ‘ਚ ਉਹ ਕਿਸੇ ਨੂੰ ਇੰਟਰਵਿਊ ਦਿੰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 

ਸਤਿੰਦਰ ਸਰਤਾਜ ਦਾ ਵਰਕ ਫ੍ਰੰਟ 

ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। 

© Copyright Galactic Television & Communications Pvt. Ltd. 2026. All rights reserved.