ਸ਼ਹਿਨਾਜ਼ ਗਿੱਲ ਨੇ ਘਰ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ

ਸ਼ਹਿਨਾਜ਼ ਗਿੱਲ ਨੇ ਆਪਣੇ ਘਰ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ । ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਸਾਰਾ ਪਰਿਵਾਰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਦਾ ਹੋਇਆ ਨਜ਼ਰ ਆ ਰਿਹਾ ਹੈ ।

By  Shaminder Kaur Kaler February 2nd 2026 11:27 AM

ਸ਼ਹਿਨਾਜ਼ ਗਿੱਲ ਨੇ ਆਪਣੇ ਘਰ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ । ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਸਾਰਾ ਪਰਿਵਾਰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਦਾ ਹੋਇਆ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਸ਼ਹਿਨਾਜ਼ ਗਿੱਲ ਦਾ ਸਾਰਾ ਪਰਿਵਾਰ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ  ਸ਼ਬਦ ਕੀਰਤਨ ਦਾ ਅਨੰਦ ਮਾਣ ਰਿਹਾ ਹੈ।ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 


ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ । ਪਰ ਉਹ ਚਰਚਾ ‘ਚ ਉਸ ਵੇਲੇ ਆਈ ਜਦੋਂ ਉਹ ਬਿੱਗ ਬੌਸ ‘ਚ ਆਈ ਸੀ । ਇਸ ਸ਼ੋਅ ‘ਚ ਉਨ੍ਹਾਂ ਨੇ ਖੂਬ ਸੁਰਖੀਆਂ ਵਟੋਰੀਆਂ ਸਨ ।


ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਇਹ ਜੋੜੀ ਸਿਡਨਾਜ਼ ਦੇ ਨਾਂਅ ਨਾਲ ਮਸ਼ਹੂਰ ਹੋਈ ਸੀ ।ਪਰ ਸਿਧਾਰਥ ਸ਼ੁਕਲਾ ਦੀ ਬੇਵਕਤੀ ਮੌਤ ਨੇ ਉਸ ਨੂੰ ਬੁਰੀ ਤਰ੍ਹਾਂ ਤੋੜ ਦਿੱਤਾ ਸੀ। ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਹੱਥ ਕਈ ਵੱਡੇ ਪ੍ਰੋਜੈਕੇਟਸ ਲੱਗੇ ਸਨ।ਜਿਸ ਤੋਂ ਬਾਅਦ ਉਨ੍ਹਾਂ ਨੂੰ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰਨ ਦਾ ਵੀ ਮੌਕਾ ਮਿਲਿਆ । 

 

© Copyright Galactic Television & Communications Pvt. Ltd. 2026. All rights reserved.