ਸ਼ਹਿਨਾਜ਼ ਗਿੱਲ ਨੇ ਧਾਰਮਿਕ ਗੀਤ ਗਾ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਹਰ ਕੋਈ ਯਾਦ ਕਰ ਰਿਹਾ ਹੈ। ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਪੰਜਾਬੀ ਸਿਤਾਰਿਆਂ ਨੇ ਵੀ ਆਪੋ ਆਪਣੇ ਅੰਦਾਜ਼ ‘ਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ।ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਗਿੱਲ ਨੇ ਵੀ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਸ਼ਹਾਦਤ ‘ਤੇ ਧਾਰਮਿਕ ਗੀਤ ਗਾਇਆ ਹੈ।

By  Shaminder Kaur Kaler December 27th 2025 11:45 AM

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਹਰ ਕੋਈ ਯਾਦ ਕਰ ਰਿਹਾ ਹੈ। ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਪੰਜਾਬੀ ਸਿਤਾਰਿਆਂ ਨੇ ਵੀ ਆਪੋ ਆਪਣੇ ਅੰਦਾਜ਼ ‘ਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ।ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਗਿੱਲ (Shehnaaz Gill)  ਨੇ ਵੀ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਸ਼ਹਾਦਤ ‘ਤੇ ਧਾਰਮਿਕ ਗੀਤ ਗਾਇਆ ਹੈ। ਜਿਸ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਭਾਵੁਕ ਗੀਤ ਗਾ ਰਹੀ ਹੈ । ਜਿਸ ‘ਚ ਉਹ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ 

ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਤਿਹਾਸ ‘ਚ ਛੋਟੀਆਂ ਜਿੰਦਾ ਵੱਡੇ ਸਾਕੇ ਦੇ ਨਾਂਅ ਨਾਲ ਦਰਜ ਹੈ। ਸੂਬਾ ਸਰਹਿੰਦ ਨੇ ਗੁਰੁ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਤਰ੍ਹਾਂ ਤਰ੍ਹਾਂ ਦੇ ਲਾਲਚ ਦਿੱਤੇ । ਪਰ ਬੱਚੇ ਅਡੌਲ ਰਹੇ ਤੇ ਦੋਵਾਂ ਨੇ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਦੇ ਦਿੱਤੀ ।ਹਰ ਕੋਈ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰ ਰਿਹਾ ਹੈ।

ਬੀਤੇ ਦਿਨੀਂ ਰਣਜੀਤ ਬਾਵਾ ਵੀ ਸ੍ਰੀ ਫਤਿਹਗੜ੍ਹ ਸਾਹਿਬ ‘ਚ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਬੱਚਿਆਂ ਸਮੇਤ ਸ੍ਰੀ ਫਤਿਹਗੜ੍ਹ ਸਾਹਿਬ ‘ਚ ਆਉਣ ਤਾਂ ਕਿ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਪਤਾ ਲੱਗ ਸਕੇ।ਇਸ ਦੇ ਨਾਲ ਹੀ ਗਾਇਕ ਤਰਸੇਮ ਜੱਸੜ ਵੀ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸੇਵਾ ਕਰਦੇ ਹੋਏ ਨਜ਼ਰ ਆਏ ਸਨ। 

© Copyright Galactic Television & Communications Pvt. Ltd. 2026. All rights reserved.