ਸਿੱਧੂ ਮੂਸੇਵਾਲਾ ਦੇ ਨਾਲ ਗੁਰਲੇਜ ਅਖਤਰ ਦੀ ਪਰਫਾਰਮੈਂਸ ਦਾ ਵੀਡੀਓ ਹੋ ਰਿਹਾ ਵਾਇਰਲ

ਸਿੱਧੂ ਮੂਸੇਵਾਲਾ ਦੇ ਨਾਲ ਗੁਰਲੇਜ ਅਖਤਰ ਦੀ ਪਰਫਾਰਮੈਂਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਗੁਰਲੇਜ ਅਖਤਰ ਤੇ ਸਿੱਧੂ ਮੂਸੇਵਾਲਾ ਕਿਤੇ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਵੀਡੀਓ ਸਾਹਮਣੇ ਆਇਆ ਤਾਂ ਫੈਨਸ ਨੇ ਵੱਖ-ਵੱਖ ਤਰ੍ਹਾਂ ਦੇ ਰਿਐਕਸ਼ਨ ਦੇ ਰਹੇ ਹਨ।

By  Shaminder Kaur Kaler April 25th 2026 03:55 PM

  ਸਿੱਧੂ ਮੂਸੇਵਾਲਾ (Sidhu Moose wala) ਦੇ ਨਾਲ ਗੁਰਲੇਜ ਅਖਤਰ (Gurlej Akhtar) ਦੀ ਪਰਫਾਰਮੈਂਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਗੁਰਲੇਜ ਅਖਤਰ ਤੇ ਸਿੱਧੂ ਮੂਸੇਵਾਲਾ ਕਿਤੇ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਵੀਡੀਓ ਸਾਹਮਣੇ ਆਇਆ ਤਾਂ ਫੈਨਸ ਨੇ ਵੱਖ-ਵੱਖ ਤਰ੍ਹਾਂ ਦੇ ਰਿਐਕਸ਼ਨ ਦੇ ਰਹੇ ਹਨ। ਕਈਆਂ ਨੇ ਹਾਰਟ  ਅਤੇ ਫਾਇਰ ਵਾਲੇ ਇਮੋਜੀ ਵੀ ਪੋਸਟ ਕੀਤੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਵੇਖ ਕੇ ਸਿੱਧੂ ਮੂਸੇਵਾਲਾ ਦੇ ਫੈਨਸ ਵੀ ਭਾਵੁਕ ਹੋ ਰਹੇ ਹਨ। 


ਸਿੱਧੂ ਮੂਸੇਵਾਲਾ ਨੇ ਗਾਏ ਕਈ ਹਿੱਟ ਗੀਤ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦਾ ਮਿਊਜ਼ਿਕ ਕਰੀਅਰ ਬੇਸ਼ੱਕ ਬੇਹੱਦ ਛੋਟਾ ਰਿਹਾ ਹੈ, ਪਰ ਆਪਣੇ ਇਸ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਨ੍ਹਾਂ ਨੇ ਇੰਡਸਟਰੀ ‘ਚ ਏਨਾਂ ਵੱਡਾ ਮੁਕਾਮ ਹਾਸਲ ਕਰ ਲਿਆ ਸੀ ਜਿਸ ਨੂੰ ਹਾਸਲ ਕਰਨ ਦੇ ਲਈ ਇਨਸਾਨ ਨੂੰ ਉਮਰਾਂ ਲੱਗ ਜਾਂਦੀਆਂ ਹਨ । 


29 ਮਈ 2022 ਨੂੰ ਹੋਇਆ ਸੀ ਕਤਲ 

ਸਿੱਧੂ ਮੂਸੇਵਾਲਾ ਦਾ ਕਤਲ ਉੱਨਤੀ ਮਈ 2022 ਨੂੰ ਪਿੰਡ ਜਵਾਹਰਕੇ ਦੇ ਕੋਲ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ। ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਤੱਕ ਇਨਸਾਫ਼ ਦੇ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। 

© Copyright Galactic Television & Communications Pvt. Ltd. 2026. All rights reserved.