ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੀ ਹੋਈ ਹਾਰਟ ਸਰਜਰੀ, ਰਾਜਸਥਾਨ ਦੇ ਹਸਪਤਾਲ ‘ਚ ਸਨ ਭਰਤੀ
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੀ ਹਾਰਟ ਸਰਜਰੀ ਹੋਈ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੰਮੇ ਸਮੇਂ ਤੋਂ ਛਾਤੀ ‘ਚ ਦਰਦ ਦੀ ਸ਼ਿਕਾਇਤ ਸੀ । ਜਿਸ ਤੋਂ ਬਾਅਦ ਬੀਤੇ ਦਿਨ ਰਾਜਸਥਾਨ ਦੇ ਜੈਪੁਰ ‘ਚ ਸਥਿਤ ਇੱਕ ਹਸਪਤਾਲ ‘ਚ ਉਨ੍ਹਾਂ ਦੀ ਹਾਰਟ ਸਰਜਰੀ ਹੋਈ ਹੈ।
ਗਾਇਕ ਸਿੱਧੂ ਮੂਸੇਵਾਲਾ (Sidhu Moose wala) ਦੇ ਪਿਤਾ ਬਲਕੌਰ ਸਿੱਧੂ ਦੀ ਹਾਰਟ ਸਰਜਰੀ ਹੋਈ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੰਮੇ ਸਮੇਂ ਤੋਂ ਛਾਤੀ ‘ਚ ਦਰਦ ਦੀ ਸ਼ਿਕਾਇਤ ਸੀ । ਜਿਸ ਤੋਂ ਬਾਅਦ ਬੀਤੇ ਦਿਨ ਰਾਜਸਥਾਨ ਦੇ ਜੈਪੁਰ ‘ਚ ਸਥਿਤ ਇੱਕ ਹਸਪਤਾਲ ‘ਚ ਉਨ੍ਹਾਂ ਦੀ ਹਾਰਟ ਸਰਜਰੀ ਹੋਈ ਹੈ। ਇਲਾਜ ਤੋਂ ਬਾਅਦ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਇਸ ਦੇ ਨਾਲ ਹੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਸਿੱਧੂ ਮੂਸੇਚਵਾਲਾ ਦੇ ਫੈਨਸ ਬਾਪੂ ਬਲਕੌਰ ਸਿੱਧੂ ਦੇ ਨਾਲ ਤਸਵੀਰਾਂ ਖਿਚਵਾਉਂਦੇ ਹੋਏ ਦਿਖਾਈ ਦੇ ਰਹੇ ਹਨ।

ਸਿੱਧੂ ਮੂਸੇਵਾਲਾ ਦੀ ਬਰਸੀ
ਪਰਿਵਾਰ ਦੇ ਵੱਲੋਂ ਸਿੱਧੂ ਮੂਸੇਵਾਲਾ ਦੀ ਬਰਤੀ28ਮਈ ਨੂੰ ਮਨਾਈ ਜਾ ਰਹੀ ਹੈ। ਜਿਸ ਦੇ ਬਾਰੇ ਪਰਿਵਾਰ ਦੇ ਵੱਲੋਂ ਬੀਤੇ ਦਿਨੀਂ ਜਾਣਕਾਰੀ ਸਾਂਝੀ ਕੀਤੀ ਗਈ ਸੀ ।ਸਿੱਧੂ ਮੂਸੇਵਾਲਾ ਦਾ ਕਤਲ ਉਨੱਤੀ ਮਈ 2022 ‘ਚ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।
ਕਤਲ ਤੋਂ ਬਾਅਦ ਅੱਜ ਤੱਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਕਤਲ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਾ ਆ ਰਿਹਾ ਹੈ । ਪਰ ਹਾਲੇ ਤੱਕ ਮੁਲਜ਼ਮਾਂ ਨੂੰ ਕੋਈ ਸਜ਼ਾ ਨਹੀਂ ਮਿਲ ਸਕੀ ਹੈ। ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਅਨੇਕਾਂ ਹੀ ਹਿੱਟ ਗੀਤ ਦਿੱਤੇ ਸਨ । ਪਰ ਅਫਸੋਸ ਮਹਿਜ਼ ਉਨੱਤੀ ਸਾਲਾਂ ਦੀ ਉਮਰ ‘ਚ ਗਾਇਕ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਹੋ ਗਈ।