ਸਿੱਧੂ ਮੂਸੇਵਾਲਾ ਦੀ ਮਾਂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ਤੇ ਗਾਇਕ ਦੇ ਅਕਾਊਂਟ ਤੋਂ ਤਸਵੀਰ ਸਾਂਝੀ ਕਰਕੇ ਦਿੱਤੀ ਗਈ ਵਧਾਈ

ਸਿੱਧੂ ਮੂਸੇਵਾਲਾ ਦੀ ਮਾਂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।

By  Shaminder Kaur Kaler May 15th 2026 10:26 AM

ਸਿੱਧੂ ਮੂਸੇਵਾਲਾ ਦੀ ਮਾਂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਮਾਂ ਪੁੱਤਰ ਦੀ ਜੋੜੀ ਬਹੁਤ ਹੀ ਪਿਆਰੀ ਲੱਗ ਰਹੀ ਹੈ।


ਪਰ ਇਹ ਜੋੜੀ ਮਹਿਜ਼ ਤਸਵੀਰਾਂ ‘ਚ ਹੀ ਨਜ਼ਰ ਆਉਂਦੀ ਹੈ। ਗਾਇਕ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਬੇਸ਼ੱਕ ਨਿੱਕੇ ਸਿੱਧੂ ਨੇ ਹਵੇਲੀਆਂ ਦੀਆਂ ਰੌਣਕਾਂ ਨੂੰ ਵਧਾ ਦਿੱਤਾ ਹੈ। ਪਰ ਆਪਣੇ ਵੱਡੇ ਪੁੱਤਰ ਨੂੰ ਯਾਦ ਕਰਕੇ ਹਾਲੇ ਵੀ ਮਾਂ ਚਰਨ ਕੌਰ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ। 


ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਦਾ ਮਿਊਜ਼ਿਕ ਕਰੀਅਰ ਬੇਸ਼ੱਕ ਛੋਟਾ ਰਿਹਾ, ਪਰ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਨ੍ਹਾਂ ਨੇ ਵੱਡਾ ਮੁਕਾਮ ਹਾਸਲ ਕਰ ਲਿਆ ਸੀ । ਮਰਨ ਤੋਂ ਬਾਅਦ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ਅਤੇ ਇਨ੍ਹਾਂ ਗੀਤਾਂ ਦੇ ਵਿਊਜ਼ ਦੀ ਗਿਣਤੀ ਮਿਲੀਅਨਸ ਤੱਕ ਪਹੁੰਚ ਚੁੱਕੀ ਹੈ। 

© Copyright Galactic Television & Communications Pvt. Ltd. 2026. All rights reserved.