ਸਿੱਧੂ ਮੂਸੇਵਾਲਾ ਦੀ ਬਰਸੀ 29 ਨੂੰ ਨਹੀਂ 28 ਮਈ ਨੂੰ ਮਨਾਈ ਜਾਵੇਗੀ, ਪਰਿਵਾਰ ਨੇ ਸਾਂਝੀ ਕੀਤੀ ਜਾਣਕਾਰੀ
ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ 29 ਮਈ ਨੂੰ ਨਹੀਂ, ਬਲਕਿ 28 ਮਈ ਨੂੰ ਮਨਾਈ ਜਾ ਰਹੀ ਹੈ। ਜਿਸ ਦੇ ਬਾਰੇ ਗਾਇਕ ਦੇ ਪਰਿਵਾਰ ਦੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ । ਸਿੱਧੂ ਮੂਸੇਵਾਲਾ ਦੀ ਮਾਂ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਜਾਣਕਾਰੀ ਨੂੰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ “ਬਹੁਤ ਹੀ ਭਰੇ ਮਨ ਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਅਤਿ ਪਿਆਰੇ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ ) ਜੀ ਦੀ ਚੌਥੀ ਬਰਸੀ ਦੇ ਮੌਕੇ ‘ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ।

ਆਪ ਜੀ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮੌਕੇ ‘ਤੇ ਪਹੁੰਚ ਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਦੇ ਲਈ ਅਰਦਾਸ ‘ਚ ਸ਼ਾਮਿਲ ਹੋਵੋ । ਸਮਾਗਮ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ ਅਠਾਈ ਮਈ, ਦਿਨ ਵੀਰਵਾਰ ਨੂੰ ਸਵੇਰੇ ਦਸ ਵਜੇ, ਪਿੰਡ ਮੂਸਾ, ਜ਼ਿਲ੍ਹਾ ਮਾਨਸਾ, ਪੰਜਾਬ ਵਿਖੇ ਪਾਏ ਜਾਣਗੇ ।

ਪਰਿਵਾਰ ਦੇ ਵੱਲੋਂ ਸਿੱਧੂ ਦੇ ਫੈਨਸ ਅਤੇ ਚਾਹੁਣ ਵਾਲਿਆਂ ਨੂੰ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕੁਝ ਨਕਾਬਪੋਸ਼ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ।
ਪਿੰਡ ਜਵਾਹਰਕੇ ਦੇ ਕੋਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਮਰਹੂਮ ਗਾਇਕ ਦੇ ਪਰਿਵਾਰ ਵਾਲੇ ਨਿਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।