ਗਾਇਕ ਦਿਲਪ੍ਰੀਤ ਢਿੱਲੋਂ ਨੇ ਪੁੱਤਰ ਦੇ ਘਰ ਪਹੁੰਚਣ ‘ਤੇ ਮਨਾਇਆ ਜਸ਼ਨ, ਵੀਡੀਓ ਆਇਆ ਸਾਹਮਣੇ

ਦਿਲਪ੍ਰੀਤ ਢਿੱਲੋਂ ਦੇ ਘਰ ਬੀਤੇ ਦਿਨ ਪੁੱਤਰ ਦਾ ਜਨਮ ਹੋਇਆ ਹੈ। ਜਿਸ ਤੋਂ ਬਾਅਦ ਗਾਇਕ ਦੇ ਘਰ ਜਸ਼ਨ ਦਾ ਮਹੌਲ ਹੈ। ਉਨ੍ਹਾਂ ਦਾ ਪੁੱਤਰ ਅਤੇ ਪਤਨੀ ਹਸਪਤਾਲ ਤੋਂ ਆਪਣੇ ਘਰ ਪਹੁੰਚ ਚੁੱਕੇ ਹਨ । ਜਿਸ ਤੋਂ ਬਾਅਦ ਘਰ ਪਹੁੰਚਣ ਤੇ ਉਨ੍ਹਾਂ ਦੇ ਵੱਲੋਂ ਪੁੱਤਰ ਦਾ ਭਰਵਾਂ ਸੁਆਗਤ ਕੀਤਾ ਗਿਆ ।

By  Shaminder Kaur Kaler December 5th 2025 11:28 AM

ਦਿਲਪ੍ਰੀਤ ਢਿੱਲੋਂ (Dilpreet Dhillon) ਦੇ ਘਰ ਬੀਤੇ ਦਿਨ ਪੁੱਤਰ ਦਾ ਜਨਮ ਹੋਇਆ ਹੈ। ਜਿਸ ਤੋਂ ਬਾਅਦ ਗਾਇਕ ਦੇ ਘਰ ਜਸ਼ਨ ਦਾ ਮਹੌਲ ਹੈ। ਉਨ੍ਹਾਂ ਦਾ ਪੁੱਤਰ ਅਤੇ ਪਤਨੀ ਹਸਪਤਾਲ ਤੋਂ ਆਪਣੇ ਘਰ ਪਹੁੰਚ ਚੁੱਕੇ ਹਨ । ਜਿਸ ਤੋਂ ਬਾਅਦ ਘਰ ਪਹੁੰਚਣ ਤੇ ਉਨ੍ਹਾਂ ਦੇ ਵੱਲੋਂ ਪੁੱਤਰ ਦਾ ਭਰਵਾਂ ਸੁਆਗਤ ਕੀਤਾ ਗਿਆ । 


ਢੋਲ ਦੀ ਥਾਪ ਤੇ ਪਏ ਭੰਗੜੇ 

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਪ੍ਰੀਤ ਢਿੱਲੋਂ ਨੇ ਆਪਣੇ ਘਰ ਲੋਕ ਕਲਾਕਾਰਾਂ ਨੂੰ ਬੁਲਾਇਆ ਹੋਇਆ ਸੀ ਅਤੇ ਲੋਕ ਕਲਾਕਾਰਾਂ ਨੇ ਬੋਲੀਆਂ ਪਾਈਆਂ ਅਤੇ ਦਿਲਪ੍ਰੀਤ ਢਿੱਲੋਂ ਨੇ ਖੂਬ ਭੰਗੜੇ ਪਾਏ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਪ੍ਰੀਤ ਢਿੱਲੋਂ ਇਨ੍ਹਾਂ ਲੋਕ ਕਲਾਕਾਰਾਂ ਤੋਂ ਨੋਟ ਵਾਰਦੇ ਹੋਏ ਨਜ਼ਰ ਆ ਰਹੇ ਹਨ ।


ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਦਿਲਪ੍ਰੀਤ ਢਿੱਲੋਂ ਨੂੰ ਵਧਾਈ ਦੇ ਰਹੇ ਹਨ । ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨੇ ਪਹਿਲਾਂ ਅੰਬਰ ਧਾਲੀਵਾਲ ਦੇ ਨਾਲ ਵਿਆਹ ਕਰਵਾਇਆ ਸੀ, ਪਰ ਇਹ ਵਿਆਹ ਸਿਰੇ ਨਹੀਂ ਸੀ ਚੜ੍ਹ ਸਕਿਆ ਅਤੇ ਦੋਵੇਂ ਇੱਕ ਦੂਜੇ ਤੋਂ ਵੱਖ ਹੋ ਗਏ ਸਨ।

ਦਿਲਪ੍ਰੀਤ ਢਿੱਲੋਂ ਦਾ ਵਰਕ ਫ੍ਰੰਟ 

ਦਿਲਪ੍ਰੀਤ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ  ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਗਾਇਕ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।  

© Copyright Galactic Television & Communications Pvt. Ltd. 2026. All rights reserved.