ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਕਤਲ ਦੀ ਸਾਜ਼ਿਸ਼ ਨਾਕਾਮ, ਇਸ ਪਿੰਡ ਦੇ ਸਰਪੰਚ ਨੇ ਰਚੀ ਸੀ ਸਾਜ਼ਿਸ਼

ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ ਦੇ ਕਥਿਤ ਕਤਲ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ।

By  Shaminder Kaur Kaler January 12th 2026 04:37 PM

ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ (Gulab Sidhu) ਦੇ ਕਥਿਤ ਕਤਲ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਪਿੰਡ ਕੋਟਦੁਨਾਂ ਦੇ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਉਰਫ ਕਿੰਦਾ ਨੇ ਆਪਣੇ ਸਾਥੀ ਬਲਵਿੰਦਰ ਸਿੰਘ ਬਿੰਦਰ ਤੇ ਗੁਰਵਿੰਦਰ ਸਿੰਘ ਉਰਫ ਗਿੱਲ ਨਾਲ ਮਿਲ ਕੇ ਇੱਕ  ਗਿਰੋਹ ਬਣਾਇਆ ਹੋਇਆ।


ਜਿਸ ਵਿੱਚ ਉਕਤ ਸੈਲੀਬ੍ਰਿਟੀ ਤੋਂ ਬਲੈਕ ਮੇਲ ਕਰਕੇ ਫਿਰੌਤੀ ਦੀ ਮੰਗ ਕਰਦੇ ਸਨ। ਉਹਨਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਪੁਲਿਸ ਨੇ ਫੌਰੀ ਤੌਰ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਿਸ ਵਿੱਚ ਇਨ੍ਹਾਂ ਬਦਮਾਸ਼ਾਂ ਨੂੰ ਮੋਗਾ ਬਰਨਾਲਾ ਬਾਈਪਾਸ ਚੌਂਕ ਦੇ ਨਜ਼ਦੀਕ ਬੈਠਿਆਂ ਨੂੰ ਗਿਰਫਤਾਰ ਕਰ ਲਿਆ।  

ਗੁਲਾਬ ਸਿੱਧੂ ਨੇ ਗਾਇਆ ਸੀ ਗੀਤ 

ਦੱਸ ਦਈਏ ਕਿ ਬੀਤੇ ਦਿਨੀਂ ਗੁਲਾਬ ਸਿੱਧੂ ਨੇ ‘ਸਰਪੰਚ’ ਟਾਈਟਲ ਹੇਠ ਇੱਕ ਗੀਤ ਵੀ ਗਾਇਆ ਸੀ। ਜਿਸ ਨੂੰ ਲੈ ਕੇ ਗੁਲਾਬ ਸਿੱਧੂ ਦਾ ਵਿਰੋਧ ਵੀ ਹੋਇਆ ਸੀ ਅਤੇ ਜਿਸ ਤੋਂ ਬਾਅਦ ਗੁਲਾਬ ਸਿੱਧੂ ਨੇ ਇਸ ਦੇ ਲਈ ਮੁਆਫ਼ੀ ਵੀ ਮੰਗੀ ਸੀ।ਗੁਲਾਬ ਸਿੱਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਉਹ ਪਿਛਲੇ ਕਾਫੀ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ।

© Copyright Galactic Television & Communications Pvt. Ltd. 2026. All rights reserved.