ਗਾਇਕ ਜੱਸੀ ਗਿੱਲ ਨੇ ਪਰਿਵਾਰ ਦੇ ਨਾਲ ਮਨਾਇਆ ਦੀਵਾਲੀ ਤੇ ਬੰਦੀ ਛੋੜ ਦਿਵਸ

ਗਾਇਕ ਜੱਸੀ ਗਿੱਲ ਨੇ ਆਪਣੇ ਪਰਿਵਾਰ ਦੇ ਨਾਲ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੇ ਪੁੱਤਰ ਤੇ ਧੀ ਦੇ ਨਾਲ ਫੁੱਲਝੜੀਆਂ ਚਲਾਉਂਦੇ ਹੋਏ ਦਿਖਾਈ ਦੇ ਰਹੇ ਹਨ ।

By  Shaminder Kaur Kaler October 22nd 2025 05:41 PM -- Updated: October 22nd 2025 05:42 PM

ਗਾਇਕ ਜੱਸੀ ਗਿੱਲ (Jassie Gill) ਨੇ ਆਪਣੇ ਪਰਿਵਾਰ ਦੇ ਨਾਲ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੇ ਪੁੱਤਰ ਤੇ ਧੀ ਦੇ ਨਾਲ ਫੁੱਲਝੜੀਆਂ ਚਲਾਉਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਫੈਮਿਲੀ ਤਸਵੀਰ ਵੀ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਦਿਖਾਈ ਦੇ ਰਹੇ ਹਨ । ਫੈਨਸ ਦੇ ਵੱਲੋਂ ਵੀ ਉਨ੍ਹਾਂ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਹੋਰ ਪੜ੍ਹੋ  :  ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 4’ ਅਗਲੇ ਸਾਲ ਹੋਵੇਗੀ ਰਿਲੀਜ਼

ਜੱਸੀ ਗਿੱਲ ਦਾ ਵਰਕ ਫ੍ਰੰਟ 

ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ । ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਜਿਸ ‘ਚ ਮਿਸੇਜ਼ ਐਂਡ ਮਿਸੇਜ਼ ਚਾਰ ਸੌ ਵੀਹ ‘ਚ ਉਨ੍ਹਾਂ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਿਸ ‘ਚ ਕੰਗਨਾ ਰਣੌਤ ਦੇ ਨਾਲ ਕੀਤੀ ਫ਼ਿਲਮ ‘ਪੰਗਾ’ ਵੀ ਸ਼ਾਮਿਲ ਹੈ। 

ਗਾਇਕ ਦੀ ਨਿੱਜੀ ਜ਼ਿੰਦਗੀ 

ਜੱਸੀ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਕਾਫੀ ਸੰਘਰਸ਼ ਕੀਤਾ ਹੈ। ਉਨ੍ਹਾਂ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ ਅਤੇ ਇਸ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ । ਇੱਕ ਧੀ ਅਤੇ ਇੱਕ ਪੁੱਤਰ । ਉਨ੍ਹਾਂ ਦੀ ਧੀ ਦਾ ਨਾਂਅ ਰੂਹਜੱਸ ਕੌਰ ਹੈ। 







© Copyright Galactic Television & Communications Pvt. Ltd. 2026. All rights reserved.