ਗਾਇਕ ਮਨਕਿਰਤ ਔਲਖ ਦਾ ਸੜਕ ‘ਤੇ ਸਟੰਟ, ਹੱਥ ਛੱਡ ਕੇ ਚਲਾਈ ਬਾਈਕ, ਲੋਕਾਂ ਨੇ ਦਿੱਤੇ ਰਿਐਕਸ਼ਨ

ਪੰਜਾਬੀ ਗਾਇਕ ਮਨਕਿਰਤ ਔਲਖ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ । ਉਹ ਕਦੇ ਆਪਣੇ ਗੀਤ ‘ਅਸਲਾ’ ਨੂੰ ਲੈ ਕੇ ਚਰਚਾ ‘ਚ ਹਨ ਅਤੇ ਕਦੇ ਉਹ ਆਪਣੇ ਸ਼ੋਅ ‘ਚ ਆਈ ਫੋਨ ਸੁੱਟਣ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਪਰ ਇਸ ਵਾਰ ਉਹ ਚਰਚਾ ‘ਚ ਆਏ ਹਨ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਤੇ ।ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

By  Shaminder Kaur Kaler February 26th 2026 01:48 PM

ਪੰਜਾਬੀ ਗਾਇਕ ਮਨਕਿਰਤ ਔਲਖ (Mankirt Aulakh)  ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ । ਉਹ ਕਦੇ ਆਪਣੇ ਗੀਤ ‘ਅਸਲਾ’ ਨੂੰ ਲੈ ਕੇ ਚਰਚਾ ‘ਚ ਹਨ ਅਤੇ ਕਦੇ ਉਹ ਆਪਣੇ ਸ਼ੋਅ ‘ਚ ਆਈ ਫੋਨ ਸੁੱਟਣ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਪਰ ਇਸ ਵਾਰ ਉਹ ਚਰਚਾ ‘ਚ ਆਏ ਹਨ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਤੇ ।ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਹਾਰਲੇ ਡੈਵਿਡਸਨ ਬਾਈਕ ‘ਤੇ ਸਟੰਟਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰਾਂ ‘ਚ ਉਹ ਬਿਨਾਂ ਹੈਲਮੇਟ ਤੋਂ ਨਜ਼ਰ ਆ ਰਹੇ ਹਨ ।


ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ।ਪਰ ਇਹ ਸਟੰਟਬਾਜ਼ੀ ਉਨ੍ਹਾਂ ਨੂੰ ਮਹਿੰਗੀ ਪੈ ਗਈ ਹੈ। ਜਿਉਂ ਹੀ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋਈ ਤਾਂ ਉਨ੍ਹਾਂ ਨੂੰ ਲੋਕਾਂ ਨੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। 


ਮਨਕਿਰਤ ਔਲਖ ਦਾ ਵਰਕ ਫ੍ਰੰਟ 

ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਭਲਵਾਨੀ ਤੋਂ ਕੀਤੀ ਸੀ ।ਉਹ ਸ਼ੌਂਕ ਵਜੋਂ ਗਾਉਂਦੇ ਸਨ । ਪਰ ਉਨ੍ਹਾਂ ਵਿਚਲੀ ਗਾਇਕੀ ਦੀ ਪ੍ਰਤਿਭਾ ਨੂੰ ਉਨ੍ਹਾਂ ਦੇ ਦਾਦਾ ਜੀ ਪਛਾਣਿਆ ਅਤੇ ਗਾਇਕੀ ਦੇ ਖੇਤਰ ‘ਚ ਜਾਣ ਦੇ ਲਈ ਪ੍ਰੇਰਿਆ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ‘ਚ ਕਿਸਮਤ ਅਜ਼ਮਾਈ ਅਤੇ ਅਨੇਕਾਂ ਹੀ ਹਿੱਟ ਗੀਤ ਦਿੱਤੇ । 


© Copyright Galactic Television & Communications Pvt. Ltd. 2026. All rights reserved.