ਗਾਇਕਾ ਮੰਨਤ ਨੂਰ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ, ਵੇਖੋ ਕਿਸ ਤਰ੍ਹਾਂ ਗਾਇਕਾ ਨੇ ਕੀਤੀ ਮਸਤੀ
ਗਾਇਕਾ ਮੰਨਤ ਨੂਰ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ਤੇ ਉਸ ਨੇ ਆਪਣੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀਆਂ ਸਹੇਲੀਆਂ ਦੇ ਨਾਲ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਗਾਇਕਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਗਾਇਕਾ ਮੰਨਤ ਨੂਰ (Mannat Noor) ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ਤੇ ਉਸ ਨੇ ਆਪਣੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀਆਂ ਸਹੇਲੀਆਂ ਦੇ ਨਾਲ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਗਾਇਕਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
_1d393a07ece64ef35ea2b9b403d8ea0e_1280X720.webp)
ਮੰਨਤ ਨੂਰ ਦਾ ਵਰਕ ਫ੍ਰੰਟ
ਮੰਨਤ ਨੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਪਰ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ‘ਲੌਂਗ ਲਾਚੀ’ ਗੀਤ ਦੇ ਨਾਲ ਮਿਲੀ ਸੀ । ਇਸ ਤੋਂ ਬਾਅਦ ਗਾਇਕਾ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ ।

ਮੰਨਤ ਨੂਰ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਮੰਨਤ ਨੂਰ ਦਾ ਸਬੰਧ ਜੰਮੂ ਕਸ਼ਮੀਰ ਦੇ ਨਾਲ ਹੈ। ਇੱਥੇ ਹੀ ਉਸ ਦਾ ਜਨਮ ਹੋਇਆ । ਪਰ ਛੋਟੀ ਉਮਰੇ ਮਾਂ ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੀ ਵੱਡੀ ਭੈਣ ਨੇ ਉਸ ਦਾ ਪਾਲਣ ਪੋਸ਼ਣ ਕੀਤਾ ਅਤੇ ਮੁੱਢਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਮੁਹਾਲੀ ਆ ਗਈ । ਜਿੱਥੇ ਉਸ ਨੇ ਆਪਣੀ ਗਾਇਕੀ ਦੇ ਸ਼ੌਂਕ ਨੂੰ ਪੂਰਾ ਕੀਤਾ ਅਤੇ ਨਾਲ-ਨਾਲ ਪੜ੍ਹਾਈ ਵੀ ਜਾਰੀ ਰੱਖੀ