ਗਾਇਕ ਸੁਖਬੀਰ ਦੀ ਮਾਂ ਦਾ ਦਿਹਾਂਤ, ਅਜੀਤ ਕੌਰ ਨੇ 88 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਗਾਇਕ ਸੁਖਬੀਰ ਦੀ ਮਾਂ ਦਾ 88ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ । ਮੌਤ ਦੀ ਵਜ੍ਹਾ ਅਤੇ ਹੋਰ ਜਾਣਕਾਰੀ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕੋਈ ਗਾਇਕ ਨੂੰ ਦਿਲਾਸਾ ਦੇ ਰਿਹਾ ਹੈ ਅਤੇ ਅਫਸੋਸ ਪ੍ਰਗਟ ਕਰਨ ਦੇ ਲਈ ਉਨ੍ਹਾਂ ਦੇ ਘਰ ਪਹੁੰਚ ਰਿਹਾ ਹੈ।
ਗਾਇਕ ਸੁਖਬੀਰ ਦੀ ਮਾਂ ਦਾ 88 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ । ਮੌਤ ਦੀ ਵਜ੍ਹਾ ਅਤੇ ਹੋਰ ਜਾਣਕਾਰੀ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕੋਈ ਗਾਇਕ ਨੂੰ ਦਿਲਾਸਾ ਦੇ ਰਿਹਾ ਹੈ ਅਤੇ ਅਫਸੋਸ ਪ੍ਰਗਟ ਕਰਨ ਦੇ ਲਈ ਉਨ੍ਹਾਂ ਦੇ ਘਰ ਪਹੁੰਚ ਰਿਹਾ ਹੈ।ਉਨ੍ਹਾਂ ਦੀ ਮਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਖਬੀਰ ਦਾ ਵਰਕ ਫ੍ਰੰਟ
ਸੁਖਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਸੌਦਾ ਖਰਾ ਖਰਾ, ਮੁੰਡਿਆਂ ਦੀ ਕੁੜੀਆਂ ਦੀ ਗੱਲ ਬਣ ਗਈ, ਇਸ਼ਕ ਤੜਪਾਏ, ਦਿਲ ਕਰੇ ਵਰਗੇ ਕਈ ਹਿੱਟ ਗੀਤ ਗਾ ਚੁੱਕੇ ਹਨ ।