ਗਾਇਕ ਸੁਖਸ਼ਿੰਦਰ ਛਿੰਦਾ ਨੇ ਪੁੱਤ ਕੁਵੀ ਨੂੰ 18ਵੇਂ ਜਨਮ ਦਿਨ ਦੀ ਦਿੱਤੀ ਵਧਾਈ

ਗਾਇਕ ਸੁਖਸ਼ਿੰਦਰ ਛਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪੁੱਤ ਕੁਵੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਹੈਪੀ ਬਰਥਡੇ ਪੁੱਤ ਕੁਵੀ, ਪਰਮਾਤਮਾ ਤੈਨੂੰ ਖੁਸ਼ ਰੱਖੇ ਪੁੱਤਰ।

By  Shaminder Kaur Kaler July 1st 2026 03:42 PM

ਗਾਇਕ ਸੁਖਸ਼ਿੰਦਰ ਛਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪੁੱਤ ਕੁਵੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਹੈਪੀ ਬਰਥਡੇ ਪੁੱਤ ਕੁਵੀ, ਪਰਮਾਤਮਾ ਤੈਨੂੰ ਖੁਸ਼ ਰੱਖੇ ਪੁੱਤਰ। ਚੰਗਾ ਕੰਮ ਕਰਦੇ ਰਹੋ। ਸਾਰੇ ਪਰਿਵਾਰ ਨੂੰ ਬਹੁਤ-ਬਹੁਤ ਮੁਬਾਰਕਾਂ। ਵਾਹਿਗੁਰੂ ਜੀ”। ਸੁਖਸ਼ਿੰਦਰ ਛਿੰਦਾ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਤੇ ਕੁਵੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ।


ਸੁਖਸ਼ਿੰਦਰ ਛਿੰਦਾ ਦਾ ਵਰਕ ਫ੍ਰੰਟ 

ਸੁਖਸ਼ਿੰਦਰ ਛਿੰਦਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ‘ਚ ਉਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏਵ ਤਾਂ ਗੁੰਮ ਸੁੰਮ ਗੁੰਮ ਸੁੰਮ..ਪਿਆਰ ਦਾ ਮੌਸਮ, ਅੱਜ ਦਿਨ ਖੁਸ਼ੀਆਂ ਦਾ ਸੱਜਣਾ, ਮੈਂ ਚਿੱਠੀ ਲੰਡਨੋਂ ਲਿਖਦਾ ਤਾਰਾ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ।

© Copyright Galactic Television & Communications Pvt. Ltd. 2026. All rights reserved.