ਸਿੱਪੀ ਗਿੱਲ ਦੀ ਪਤਨੀ ਅਰਲੀਨ ਗਿੱਲ ਨੇ ਆਪਣੇ ਭਤੀਜੇ ਦੀ ਵੰਡੀ ਲੋਹੜੀ, ਵੀਡੀਓ ਕੀਤਾ ਸਾਂਝਾ

ਅੱਜ ਪੰਜਾਬ ‘ਚ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਨਵ-ਜਨਮੇ ਬੱਚਿਆਂ ਦੀ ਖੁਸ਼ੀ ‘ਚ ਲੋਹੜੀ ਵੰਡੀ ਜਾ ਰਹੀ ਹੈ। ਸੈਲੀਬ੍ਰੇਟੀਜ਼ ਵੀ ਇਸ ਤਿਉਹਾਰ ਨੂੰ ਮਨਾਉਣ ‘ਚ ਪਿੱਛੇ ਨਹੀਂ ਹਨ। ਗਾਇਕ ਸਿੱਪੀ ਗਿੱਲ ਦੀ ਪਤਨੀ ਅਰਲੀਨ ਗਿੱਲ ਵੀ ਆਪਣੇ ਭਤੀਜੇ ਦੀ ਲੋਹੜੀ ਵੰਡਦੇ ਹੋਏ ਨਜ਼ਰ ਆਏ ।

By  Shaminder Kaur Kaler January 13th 2026 11:10 AM

ਅੱਜ ਪੰਜਾਬ ‘ਚ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਨਵ-ਜਨਮੇ ਬੱਚਿਆਂ ਦੀ ਖੁਸ਼ੀ ‘ਚ ਲੋਹੜੀ ਵੰਡੀ ਜਾ ਰਹੀ ਹੈ। ਸੈਲੀਬ੍ਰੇਟੀਜ਼ ਵੀ ਇਸ ਤਿਉਹਾਰ ਨੂੰ ਮਨਾਉਣ ‘ਚ ਪਿੱਛੇ ਨਹੀਂ ਹਨ। ਗਾਇਕ ਸਿੱਪੀ ਗਿੱਲ ਦੀ ਪਤਨੀ ਅਰਲੀਨ ਗਿੱਲ ਵੀ ਆਪਣੇ ਭਤੀਜੇ ਦੀ ਲੋਹੜੀ ਵੰਡਦੇ ਹੋਏ ਨਜ਼ਰ ਆਏ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਰਲੀਨ ਗਿੱਲ ਨੇ ਆਪਣੇ ਭਤੀਜੇ ਦੇ ਜਨਮ ਦੀ ਖੁਸ਼ੀ ‘ਚ ਲੋਹੜੀ ਵੰਡਦੇ ਹੋਏ ਨਜ਼ਰ ਆ ਰਹੇ ਹਨ ।ਇਸ ਦੇ ਨਾਲ ਹੀ ਆਪਣੇ ਭਤੀਜੇ ਦੇ ਨਾਲ ਲਾਡ ਲਡਾਉਂਦੇ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।


ਦੇਸ਼ ਹੀ ਨਹੀਂ ਵਿਦੇਸ਼ ‘ਚ ਵੀ ਰੌਣਕ 

ਲੋਹੜੀ ਦਾ ਤਿਉਹਾਰ ਦੇਸ਼ ਹੀ ਨਹੀਂ ਵਿਦੇਸ਼ ‘ਚ ਵੀ ਬੜੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਨੂੰ ਲੈ ਕੇ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਹੈ।ਇਹ ਤਿਉਹਾਰ ਬੱਚਿਆਂ ਦੇ ਜਨਮ ਦੀ ਖੁਸ਼ੀ ਅਤੇ ਜਿਨ੍ਹਾਂ ਦੇ ਘਰ ਮੁੰਡੇ ਦਾ ਵਿਆਹ ਹੋਇਆ ਹੋਵੇ ਮਨਾਈ ਜਾਂਦੀ ਹੈ ਅਤੇ ਉਸ ਘਰ ‘ਚ ਖੂਬ ਧਮਾਲ ਪੈਂਦੀ ਹੈ ਅਤੇ ਰਾਤ ਦੇ ਸਮੇਂ ਭੁੱਗਾ ਬਾਲਿਆ ਜਾਂਦਾ ਹੈ। ਲੋਕ ਆਪਣੇ ਸਾਕ ਸਬੰਧੀਆਂ ਨੂੰ ਬੁਲਾਉਂਦੇ ਹਨ ਅਤੇ ਨੱਚ ਗਾ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹਨ । 

© Copyright Galactic Television & Communications Pvt. Ltd. 2026. All rights reserved.