ਨਿੱਕੇ ਸਿੱਧੂ ਦੇ ਘਰ ਪਹੁੰਚੀ ਸੋਸ਼ਲ ਮੀਡੀਆ ਸਟਾਰ ਕਿਰਨਦੀਪ, ਛੋਟੇ ਸ਼ੁਭ ਨੇ ਦਿੱਤਾ ਪਿਆਰਾ ਜਿਹਾ ਗਿਫਟ

ਨਿੱਕੇ ਸਿੱਧੂ ਦੇ ਘਰ ਸੋਸ਼ਲ ਮੀਡੀਆ ਸਟਾਰ ਕਿਰਨਦੀਪ ਪਹੁੰਚੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਹ ਸਿੱਧੂ ਮੂਸੇਵਾਲਾ ਦੇ ਘਰ ‘ਚ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿਰਨਦੀਪ ਕੌਰ ਨੂੰ ਨਿੱਕਾ ਸ਼ੁਭ ਸੂਟ ਗਿਫਟ ‘ਚ ਦੇ ਰਿਹਾ ਹੈ। ਜਿਸ ਬਾਰੇ ਕਿਰਨਦੀਪ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਹੈ।

By  Shaminder Kaur Kaler June 25th 2026 05:00 PM

ਨਿੱਕੇ ਸਿੱਧੂ ਦੇ ਘਰ ਸੋਸ਼ਲ ਮੀਡੀਆ ਸਟਾਰ ਕਿਰਨਦੀਪ ਪਹੁੰਚੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਹ ਸਿੱਧੂ ਮੂਸੇਵਾਲਾ ਦੇ ਘਰ ‘ਚ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿਰਨਦੀਪ ਕੌਰ ਨੂੰ ਨਿੱਕਾ ਸ਼ੁਭ ਸੂਟ ਗਿਫਟ ‘ਚ ਦੇ ਰਿਹਾ ਹੈ। ਜਿਸ ਬਾਰੇ ਕਿਰਨਦੀਪ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਹੈ।

ਕਿਰਨਦੀਪ ਕੌਰ ਨੇ ਕਿਹਾ ਕਿ ਪਰਿਵਾਰ ਦੇ ਵੱਲੋਂ ਉਸ ਨੂੰ ਬਹੁਤ ਮਾਣ ਸਨਮਾਨ ਦਿੱਤਾ ਗਿਆ ਹੈ ਅਤੇ ਰੱਬ ਨਿੱਕੇ ਸਿੱਧੂ ਨੂੰ ਲੰਮੀ ਉਮਰ ਬਖਸ਼ੇ । ਇਸ ਤੋਂ ਇਲਾਵਾ ਉਸ ਨੇ ਕਈ ਅਸੀਸਾਂ ਨਿੱਕੇ ਸਿੱਧੂ ਨੂੰ ਦਿੱਤੀਆਂ ਹਨ। ਸੋਸ਼ਲ ਮੀਡੀਆ ‘ਤੇ ਕਿਰਨਦੀਪ ਕੌਰ ਦੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੇ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । 

ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਦੱਸ ਦਈਏ ਕਿ ਦੇਸ਼ ਵਿਦੇਸ਼ ‘ਚ ਸਿੱਧੂ ਮੂਸੇਵਾਲਾ ਦੇ ਫੈਨਸ ਵੱਸਦੇ ਹਨ । ਗਾਇਕ ਨੇ ਆਪਣੇ ਗੀਤਾਂ ਦੇ ਨਾਲ ਪੂਰੀ ਦੁਨੀਆ ਤੇ ਰਾਜ ਕੀਤਾ ਹੈ। ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਦਿੱਤੇ ਸਨ । ਜਿਨ੍ਹਾਂ ਨੇ ਦੁਨੀਆ ਭਰ ‘ਚ ਉਸ ਨੂੰ ਪਛਾਣ ਦਿਵਾਈ । ਉਨ੍ਹਾਂ ਦੇ ਗੀਤਾਂ ਨੂੰ ਸੁਣਨ ਵਾਲੇ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਵੱਸਦੇ ਹਨ। 

© Copyright Galactic Television & Communications Pvt. Ltd. 2026. All rights reserved.