ਸੋਨਮ ਬਾਜਵਾ ਖੁਦ ਨੂੰ ਫਿੱਟ ਰੱਖਣ ਦੇ ਲਈ ਘੰਟਿਆਂ ਬੱਧੀ ਜਿੰਮ ‘ਚ ਵਹਾਉਂਦੀ ਹੈ ਪਸੀਨਾ, ਵੇਖੋ ਵੀਡੀਓ

ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀਆਂ ਚੋਂ ਇੱਕ ਹਨ। ਉਨ੍ਹਾਂ ਨੇ ਜਿੱਥੇ ਪਾਲੀਵੁੱਡ ‘ਚ ਆਪਣੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ੳੇੁੱਥੇ ਹੀ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੀ ਅਦਾਕਾਰੀ ਦੇ ਨਾਲ ਧੱਕ ਪਾਈ ਹੈ। ਅਦਾਕਾਰਾ ਆਪਣੀ ਖੂਬਸੂਰਤੀ ਦੇ ਨਾਲ-ਨਾਲ ਆਪਣੀ ਫਿੱਟਨੈਸ ਦੇ ਲਈ ਵੀ ਜਾਣੀ ਜਾਂਦੀ ਹੈ।

By  Shaminder Kaur Kaler June 6th 2026 06:15 PM

ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀਆਂ ਚੋਂ ਇੱਕ ਹਨ। ਉਨ੍ਹਾਂ ਨੇ ਜਿੱਥੇ ਪਾਲੀਵੁੱਡ ‘ਚ ਆਪਣੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ੳੇੁੱਥੇ ਹੀ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੀ ਅਦਾਕਾਰੀ ਦੇ ਨਾਲ ਧੱਕ ਪਾਈ ਹੈ। ਅਦਾਕਾਰਾ ਆਪਣੀ ਖੂਬਸੂਰਤੀ ਦੇ ਨਾਲ-ਨਾਲ ਆਪਣੀ ਫਿੱਟਨੈਸ ਦੇ ਲਈ ਵੀ ਜਾਣੀ ਜਾਂਦੀ ਹੈ। ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਇਆ ਹੈ।


ਜਿਸ ‘ਚ ਅਦਾਕਾਰਾ ਜਿੰਮ ‘ਚ ਪਸੀਨਾ ਵਹਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਉਸ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਉਸਦੀ ਫਿੱਟਨੈਸ ਤੇ ਵਰਕ ਆਊਟ ‘ਤੇ ਕਮੈਂਟਸ ਕਰਦੇ ਹੋਏ ਨਜ਼ਰ ਆ ਰਹੇ ਹਨ। 


ਸੋਨਮ ਬਾਜਵਾ ਦਾ ਵਰਕ ਫ੍ਰੰਟ 

ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਪਿੱਟ ਸਿਆਪਾ’ ਰਿਲੀਜ਼ ਹੋਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।

ਸੋਨਮ ਬਾਜਵਾ ਅਕਸਰ ਆਪਣੇ ਬੋਲਡ ਅੰਦਾਜ਼ ਨੂੰ ਲੈ ਕੇ ਵੀ ਚਰਚਾ ‘ਚ ਰਹਿੰਦੀ ਹੈ ਅਤੇ ਅਕਸਰ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ਜੋ ਕਿ ਚਰਚਾ ਦਾ ਵਿਸ਼ਾ ਬਣਦੀਆਂ ਹਨ। ਸੋਨਮ ਬਾਜਵਾ ਦਿਲਜੀਤ ਦੋਸਾਂਝ, ਐਮੀ ਵਿਰਕ, ਗੁਰਨਾਮ ਭੁੱਲਰ ਸਣੇ ਕਈ ਵੱਡੀਆਂ ਹਸਤੀਆਂ ਦੇ ਨਾਲ ਉਨ੍ਹਾਂ ਨੇ ਫ਼ਿਲਮਾਂ ‘ਚ ਕੰਮ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.