ਫ਼ਿਲਮ ‘ਪਿੱਟ ਸਿਆਪਾ’ ਦੀ ਪ੍ਰਮੋਸ਼ਨ ‘ਚ ਜੁਟੀ ਸੋਨਮ ਬਾਜਵਾ, ਮਸਤੀ ਕਰਦੀ ਹੋਈ ਆਈ ਨਜ਼ਰ
ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਪਿੱਟ ਸਿਆਪਾ ਨੂੰ ਲੈ ਕੇ ਚਰਚਾ ‘ਚ ਹੈ । ਬੀਤੇ ਦਿਨੀਂ ਇਸ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਹੈ। ਜੋ ਕਿ ਬਹੁਤ ਹੀ ਵਧੀਆ ਸੀ । ਇਸ ਫ਼ਿਲਮ ‘ਚ ਸੋਨਮ ਬਾਜਵਾ ਨਵੀਂ ਕਹਾਣੀ ਲੈ ਕੇ ਆ ਰਹੇ ਹਨ । ਜਿਸ ‘ਚ ਉਹ ਵਿਦੇਸ਼ ‘ਚ ਰਹਿਣ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਦਾ ਅੰਤਿਮ ਸਸਕਾਰ ਕਰਨ ਦਾ ਬਿਜਨੇਸ ਕਰਦੇ ਹੋਏ ਨਜ਼ਰ ਆਉਣਗੇ ।
ਸੋਨਮ ਬਾਜਵਾ (Sonam Bajwa) ਇਨ੍ਹੀਂ ਦਿਨੀਂ ਆਪਣੀ ਫ਼ਿਲਮ ਪਿੱਟ ਸਿਆਪਾ ਨੂੰ ਲੈ ਕੇ ਚਰਚਾ ‘ਚ ਹੈ । ਬੀਤੇ ਦਿਨੀਂ ਇਸ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਹੈ। ਜੋ ਕਿ ਬਹੁਤ ਹੀ ਵਧੀਆ ਸੀ । ਇਸ ਫ਼ਿਲਮ ‘ਚ ਸੋਨਮ ਬਾਜਵਾ ਨਵੀਂ ਕਹਾਣੀ ਲੈ ਕੇ ਆ ਰਹੇ ਹਨ । ਜਿਸ ‘ਚ ਉਹ ਵਿਦੇਸ਼ ‘ਚ ਰਹਿਣ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਦਾ ਅੰਤਿਮ ਸਸਕਾਰ ਕਰਨ ਦਾ ਬਿਜਨੇਸ ਕਰਦੇ ਹੋਏ ਨਜ਼ਰ ਆਉਣਗੇ ।
_bd3e18ca71158b7b41c600c914c60397_1280X720.webp)
ਇਸ ਫ਼ਿਲਮ ਨੂੰ ਲੈ ਕੇ ਸੋਨਮ ਬਾਜਵਾ ਕਾਫੀ ਐਕਸਾਈਟਡ ਹਨ। ਫ਼ਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ ਅਤੇ ਇਸ ਤੋਂ ਪਹਿਲਾਂ ਅਦਾਕਾਰਾ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੀ ਹੋਈ ਹੈ। ਇਸ ਫ਼ਿਲਮ ‘ਚ ਸੋਨਮ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਭੰਗੂ ਤੇ ਹੋਰ ਕਈ ਵੱਡੇ ਸਿਤਾਰੇ ਵੀ ਨਜ਼ਰ ਆਉਣਗੇ ।
ਸੋਨਮ ਬਾਜਵਾ ਦਾ ਵਰਕ ਫ੍ਰੰਟ
ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਰੋਮਾਂਟਿਕ ਕਿਰਦਾਰ ਹੋਣ ਜਾਂ ਫਿਰ ਹਲਕੀ ਫੁਲਕੀ ਕਾਮੇਡੀ ਹਰ ਤਰ੍ਹਾਂ ਦੇ ਕਿਰਦਾਰਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ।ਕੁਝ ਸਮਾਂ ਪਹਿਲਾਂ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ਬਾਰਡਰ-੨ ‘ਚ ਨਜ਼ਰ ਆਏ ਸਨ।