ਸੁਖਸ਼ਿੰਦਰ ਸ਼ਿੰਦਾ ਨੇ ਵਿਦੇਸ਼ੀ ਕਲਾਕਾਰਾਂ ਦੇ ਨਾਲ ਲਗਾਈਆਂ ਰੌਣਕਾਂ, ਗਾਇਕ ਨੇ ਵੀਡੀਓ ਕੀਤਾ ਸਾਂਝਾ
ਸੁਖਸ਼ਿੰਦਰ ਸ਼ਿੰਦਾ ਨੇ ਵਿਦੇਸ਼ੀ ਕਲਾਕਾਰਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਗਾ ਰਿਹਾ ਹੈ ਅਤੇ ਵਿਦੇਸ਼ੀ ਕਲਾਕਾਰ ਸਾਜ਼ ਵਜਾ ਰਹੇ ਹਨ । ਸੋਸ਼ਲ ਮੀਡੀਆ ਤੇ ਗਾਇਕ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਸੁਖਸ਼ਿੰਦਰ ਸ਼ਿੰਦਾ (Sukshinder Shinda) ਨੇ ਵਿਦੇਸ਼ੀ ਕਲਾਕਾਰਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਗਾ ਰਿਹਾ ਹੈ ਅਤੇ ਵਿਦੇਸ਼ੀ ਕਲਾਕਾਰ ਸਾਜ਼ ਵਜਾ ਰਹੇ ਹਨ । ਸੋਸ਼ਲ ਮੀਡੀਆ ਤੇ ਗਾਇਕ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਗਾਇਕ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਬਹੁਤ ਹੀ ਪਿਆਰਾ ਕੈਪਸ਼ਨ ਵੀ ਦਿੱਤਾ ਹੈ। ਜਿਸ ‘ਚ ਉਨ੍ਹਾਂ ਨੇ ਲਿਖਿਆ ‘ਪਿਆਰ ਫੈਲਾਓ’।

ਸੁਖਸ਼ਿੰਦਰ ਸ਼ਿੰਦਾ ਦਾ ਵਰਕ ਫ੍ਰੰਟ
ਸੁਖਸ਼ਿੰਦਰ ਸ਼ਿੰਦਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ‘ਦਿਲ ਚੋਰ ਮੁੰਡਾ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਹੁਣ ਉਨ੍ਹਾਂ ਦਾ ਗੀਤ ਗੇਮ ਓਵਰ ਰਿਲੀਜ਼ ਹੋਇਆ ਹੈ।
ਇਹ ਗੀਤ ਵੀ ਸਰੋਤਿਆਂ ਨੂੰ ਪਸੰਦ ਆ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਸੁਖਸ਼ਿੰਦਰ ਸ਼ਿੰਦਾ ਨੇ ਕਈ ਧਾਰਮਿਕ ਗੀਤ ਵੀ ਗਾਏ ਹਨ । ਉਨ੍ਹਾਂ ਨੇ ਜੈਜ਼ੀ ਬੀ ਦੇ ਨਾਲ ਵੀ ਕਈ ਗੀਤ ਕੀਤੇ ਹਨ । ਜੈਜ਼ੀ ਬੀ ਤੇ ਉਨ੍ਹਾਂ ਦੀ ਜੋੜੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਦਾ ਰਿਹਾ ਹੈ।