ਸੁਨੰਦਾ ਸ਼ਰਮਾ ਨੇ ਆਪਣੇ ਵੈਕੇਸ਼ਨ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ,ਮਾਂ ਦੇ ਨਾਲ ਆਈ ਨਜ਼ਰ
ਸੁਨੰਦਾ ਸ਼ਰਮਾ ਵੈਕੇਸ਼ਨ ‘ਤੇ ਹੈ। ਇਸ ਵੈਕੇਸ਼ਨ ਦੀਆਂ ਉਹ ਲਗਾਤਾਰ ਤਸਵੀਰਾਂ ਸਾਂਝੀਆਂ ਕਰ ਰਹੀ ਹੈ। ਹੁਣ ਉਸ ਨੇ ਆਪਣੇ ਵੈਕੇਸ਼ਨ ਦੀਆਂ ਨਵੀਆਂ ਤਸਵੀਰਾਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੀ ਹੈ।
ਸੁਨੰਦਾ ਸ਼ਰਮਾ (Sunanda Sharma) ਵੈਕੇਸ਼ਨ ‘ਤੇ ਹੈ। ਇਸ ਵੈਕੇਸ਼ਨ ਦੀਆਂ ਉਹ ਲਗਾਤਾਰ ਤਸਵੀਰਾਂ ਸਾਂਝੀਆਂ ਕਰ ਰਹੀ ਹੈ। ਹੁਣ ਉਸ ਨੇ ਆਪਣੇ ਵੈਕੇਸ਼ਨ ਦੀਆਂ ਨਵੀਆਂ ਤਸਵੀਰਾਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕਾ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਵਸੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਆਪਣੇ ਆਪਣ ਨੂੰ ਕਦੇ ਵੀ ਘੱਟ ਨਾ ਸਮਝੋ। ਰੱਬ ਤੁਹਾਨੂੰ ਕਿਨ੍ਹਾਂ ਕਿਨ੍ਹਾਂ ਚੀਜ਼ਾਂ ਤੋਂ ਬਚਾ ਰਿਹਾ ਹੈ ਇਸ ਦਾ ਤੁਹਾਨੂੰ ਅੰਦਾਜ਼ਾ ਵੀ ਨਹੀਂ ਹੈ”।
_7fb4f262ba3e8c95d8fe3b2332a730ce_1280X720.webp)
ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ
ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅਖਰੀਲੀ ਵਾਰ ਉਹ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ’ ਨੀ ਵਿੱਚ ਅਮਰਿੰਦਰ ਗਿੱਲ ਦੇ ਨਾਲ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।