ਦਿਲਜੀਤ ਦੋਸਾਂਝ ਦੀ ਸੁਨੀਲ ਸ਼ੈੱਟੀ ਨੇ ਕੀਤੀ ਤਾਰੀਫ, ਕਿਹਾ ‘ਦਿਲਜੀਤ ਨੇ ਦੇਸ਼ ਨੂੰ ਗਲੋਬਲ ਪੱਧਰ ‘ਤੇ ਟੌਪ ਲੈਵਲ ‘ਤੇ ਚਮਕਾਇਆ’
ਸੁਨੀਲ ਸ਼ੈੱਟੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਦਿਲਜੀਤ ਦੋਸਾਂਝ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਦਿਲਜੀਤ ਦੋਸਾਂਝ ਇੰਡਸਟਰੀ ਦਾ ਉਹ ਸਿਤਾਰਾ ਹੈ। ਜਿਸ ਨੇ ਸਾਡੇ ਦੇਸ਼ ਦਾ ਨਾਮ ਟੌਪ ਲੈਵਲ ‘ਤੇ ਚਮਕਾਇਆ ਹੈ।
ਸੁਨੀਲ ਸ਼ੈੱਟੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਦਿਲਜੀਤ ਦੋਸਾਂਝ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਦਿਲਜੀਤ ਦੋਸਾਂਝ ਇੰਡਸਟਰੀ ਦਾ ਉਹ ਸਿਤਾਰਾ ਹੈ। ਜਿਸ ਨੇ ਸਾਡੇ ਦੇਸ਼ ਦਾ ਨਾਮ ਟੌਪ ਲੈਵਲ ‘ਤੇ ਚਮਕਾਇਆ ਹੈ। ਇਸ ਦੇ ਨਾਲ ਹੀ ਅਦਾਕਾਰ ਨੇ ਕਿਹਾ ਕਿ ਉਹ ਦਿਲਜੀਤ ਦੋਸਾਂਝ ਦੇ ਵੱਡੇ ਫੈਨ ਹਨ।ਇਸ ਦੇ ਨਾਲ ਹੀ ਸੁਨੀਲ ਸ਼ੈੱਟੀ ਨੇ ਕਿਹਾ ਦਿਲਜੀਤ ਦੇ ਲਈ ਬਹੁਤ ਸਾਰਾ ਪਿਆਰ।ਸੁਨੀਲ ਸ਼ੈੱਟੀ ਦੇ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਹਾਲ ਹੀ ‘ਚ ਉਹ ਆਪਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚਰਚਾ ‘ਚ ਹਨ। ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ।

ਜ਼ੀਫਾਈਵ ਤੇ ਰਿਲੀਜ਼ ਕੀਤੀ ਗਈ ਇਸ ਫ਼ਿਲਮ ਨੂੰ ਦੋ ਦਿਨ ਬਾਅਦ ਹੀ ਡਿਲੀਟ ਕਰ ਦਿੱਤਾ ਗਿਆ ਸੀ । ਦਿਲਜੀਤ ਦੋਸਾਂਝ ਨੇ ਇਸ ਫ਼ਿਲਮ ਨੂੰ ਲੈ ਕੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਇਸ ਫ਼ਿਲਮ ਨੂੰ ਹਟਾਇਆ ਜਾ ਸਕਦਾ ਹੈ। ਜਿੱਥੇ ਵੀ ਵੇਖਣ ਨੂੰ ਮਿਲਦੀ ਹੈ ਵੇਖ ਲਓ।ਦੱਸ ਦਈਏ ਕਿ ਪੰਜਾਬ ਦੇ ਕਈ ਪਿੰਡਾਂ ‘ਚ ਇਸ ਫ਼ਿਲਮ ਨੂੰ ਦਿਖਾਇਆ ਜਾ ਰਿਹਾ ਹੈ।