ਸਵਰਨ ਸਿੰਘ ਭੰਗੂ ਦਾ 10 ਜੂਨ ਨੂੰ ਹੋਵੇਗਾ ਸ਼ਰਧਾਂਜਲੀ ਸਮਾਗਮ

ਸਵਰਨ ਸਿੰਘ ਭੰਗੂ ਦਾ ਭੋਗ ਅਤੇ ਅੰਤਿਮ ਅਰਦਾਸ ਦਸ ਜੂਨ ਨੂੰ ਹੋਵੇਗੀ । ਇਸ ਦੇ ਬਾਰੇ ਉਨ੍ਹਾਂ ਦੇ ਪੁੱਤਰ ਬਾਗੀ ਭੰਗੂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੇ ਇਸ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ ਸੰਸਥਾ ਅਤੇ ਡਰੀਮਲੈਂਡ ਪਬਲਿਕ ਸਕੂਲ ਪਿੰਡ ਬੱਸੀ ਗੁਜਰਾਂ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਰੋਪੜ ‘ਚ ਹੋਵੇਗਾ ।

By  Shaminder Kaur Kaler June 9th 2026 09:00 AM

ਸਵਰਨ ਸਿੰਘ ਭੰਗੂ ਦਾ ਭੋਗ ਅਤੇ ਅੰਤਿਮ ਅਰਦਾਸ ਦਸ ਜੂਨ ਨੂੰ ਹੋਵੇਗੀ । ਇਸ ਦੇ ਬਾਰੇ ਉਨ੍ਹਾਂ ਦੇ ਪੁੱਤਰ ਬਾਗੀ ਭੰਗੂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੇ ਇਸ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ ਸੰਸਥਾ ਅਤੇ ਡਰੀਮਲੈਂਡ ਪਬਲਿਕ ਸਕੂਲ ਪਿੰਡ ਬੱਸੀ ਗੁਜਰਾਂ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਰੋਪੜ ‘ਚ ਹੋਵੇਗਾ । ਇਸ ਸ਼ਰਧਾਂਜਲੀ ਸਮਾਰੋਹ ‘ਚ ਸਭ ਨੂੰ ਪਹੁੰਚਣ ਦੀ ਅਪੀਲ ਪਰਿਵਾਰ ਦੇ ਵੱਲੋਂ ਕੀਤੀ ਗਈ ਹੈ। ਦੱਸ ਦਈਏ ਕਿ ਅਦਾਕਾਰਾ ਗੁਰਪ੍ਰੀਤ ਭੰਗੂ ਦੇ ਪਤੀ ਦਾ ਦਿਹਾਂਤ ਬੀਤੇ ਦਿਨੀਂ ਨਾਲੇ ‘ਚ ਡਿੱਗਣ ਦੇ ਕਾਰਨ ਹੋ ਗਿਆ ਸੀ ।


ਉਨ੍ਹਾਂ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟ ਕਰਨ ਦੇ ਲਈ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਹਨ। ਬੀਤੇ ਦਿਨ ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਤੇ ਪੁਖਰਾਜ ਭੱਲਾ ਵੀ ਪਹੁੰਚੇ ਸਨ । ਇਸ ਤੋਂ ਇਲਾਵਾ ਸੀਮਾ ਕੌਸ਼ਲ, ਨਿਰਮਲ ਰਿਸ਼ੀ ਵੀ ਅੰਤਿਮ ਰਸਮਾਂ ‘ਚ ਸ਼ਾਮਿਲ ਹੋਏ ਸਨ। ਸਵਰਨ ਸਿੰਘ ਭੰਗੂ ਇੱਕ ਬਿਹਤਰੀਨ ਇਨਸਾਨ ਸਨ। ਜਿਨ੍ਹਾਂ ਨੇ ਸਮਾਜ ਪ੍ਰਤੀ ਆਪਣੇ ਫਰਜ਼ ਨੂੰ ਬਾਖੂਬੀ ਨਿਭਾਇਆ ਹੈ। ਉਨ੍ਹਾਂ ਦੇ ਦਿਹਾਂਤ ਦੇ ਨਾਲ ਚਮਕੌਰ ਸਾਹਿਬ ਦੇ ਲੋਕਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। 


ਗੁਰਪ੍ਰੀਤ ਭੰਗੂ ਦਾ ਵਰਕ ਫ੍ਰੰਟ 

ਗੁਰਪ੍ਰੀਤ ਭੰਗੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ। ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ।ਭਾਵੇਂ ਉਹ ਕਾਮੇਡੀ ਕਿਰਦਾਰ ਹੋਣ, ਭਾਵੇਂ ਅੜਬ ਔਰਤ ਹੋਵੇ ਜਾਂ ਫਿਰ ਸੁਹਿਰਦ ਮਹਿਲਾ ਦਾ ਕਿਰਦਾਰ ਹੋਵੇ। ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ।

© Copyright Galactic Television & Communications Pvt. Ltd. 2026. All rights reserved.