ਤਰਸੇਮ ਜੱਸੜ ਦੀ ਨਵੀਂ ਫ਼ਿਲਮ ‘ਦਸਤਾਰ’ ਜਲਦ ਹੋਵੇਗੀ ਰਿਲੀਜ਼, ਟੀਜ਼ਰ ਦਰਸ਼ਕਾਂ ਨੂੰ ਆ ਰਿਹਾ ਪਸੰਦ
ਗਾਇਕ ਤੇ ਅਦਾਕਾਰ ਤਰਸੇਮ ਜੱਸੜ ਦੀ ਨਵੀਂ ਫ਼ਿਲਮ ‘ਦਸਤਾਰ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਬਾਈ ਮਈ ਨੂੰ ਇਸ ਫ਼ਿਲਮ ਦਾ ਇੱਕ ਟੀਜ਼ਰ ਵੀ ਰਿਲੀਜ਼ ਹੋਇਆ ਹੈ।ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਹ ਫ਼ਿਲਮ ਸੱਚੀਆਂ ਘਟਨਾਵਾਂ ‘ਤੇ ਅਧਾਰਿਤ ਹੈ। ਜਿਸ ‘ਚ ਤਾਕਤ, ਕੁਰਬਾਨੀਆਂ ਅਤੇ ਇਮੋਸ਼ਨਸ ਨੂੰ ਵਿਖਾਇਆ ਗਿਆ ਹੈ।

ਇਸ ਫ਼ਿਲਮ ਦੇ ਟੀਜ਼ਰ ਨੂੰ ਸਾਂਝਾ ਕਰਦੇ ਹੋਏ ਤਰਸੇਮ ਜੱਸੜ ਨੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ। ਇਹ ਫ਼ਿਲਮ ਸਤਾਰਾਂ ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਤਰਸੇਮ ਜੱਸੜ ਦੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ।ਇਸ ਤੋਂ ਪਹਿਲਾਂ ਤਰਸੇਮ ਜੱਸੜ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।
ਤਰਸੇਮ ਜੱਸੜ ਦਾ ਵਰਕ ਫ੍ਰੰਟ
ਤਰਸੇਮ ਜੱਸੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਤੌਰ ਗਾਇਕ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਦੇ ਨਾਲ ਹੀ ਉਹ ਫ਼ਿਲਮਾਂਨ ‘ਚ ਵੀ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੀ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਰੱਬ ਦਾ ਰੇਡੀਓ’ ਰਿਲੀਜ਼ ਹੋਈ ਹੈ। ਜਿਸ ਨੂੰ ਦਰਸ਼ਕਾਂ ਦੇ ਵਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।