ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਦੀ ਨਵੀਂ ਫ਼ਿਲਮ ‘ਇਸ਼ਕਨਾਮਾ’ ਦੀ ਫਸਟ ਲੁੱਕ ਜਾਰੀ, 24 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ

ਜੈ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਜਲਦ ਹੀ ਸਕਰੀਨ ਸਾਂਝਾ ਕਰਦੇ ਹੋਏ ਦਿਖਾਈ ਦੇਣਗੇ । ਜੀ ਹਾਂ ਦੋਵੇਂ ਜਣੇ ਫ਼ਿਲਮ ‘ਇਸ਼ਕਨਾਮਾ’ ‘ਚ ਦਿਖਾਈ ਦੇਣਗੇ । ਇਸ ਫ਼ਿਲਮ ਦਾ ਫਸਟ ਲੁੱਕ ਸਾਹਮਣੇ ਆਇਆ ਹੈ। ਜਿਸ ‘ਚ ਦੋਵਾਂ ਜਣਿਆਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

By  Shaminder Kaur Kaler February 12th 2026 02:59 PM -- Updated: February 12th 2026 03:01 PM

ਜੈ ਰੰਧਾਵਾ ਅਤੇ ਸ਼ਹਿਨਾਜ਼ ਗਿੱਲ (Shehnaaz Gill) ਜਲਦ ਹੀ ਸਕਰੀਨ ਸਾਂਝਾ ਕਰਦੇ ਹੋਏ ਦਿਖਾਈ ਦੇਣਗੇ । ਜੀ ਹਾਂ ਦੋਵੇਂ ਜਣੇ ਫ਼ਿਲਮ ‘ਇਸ਼ਕਨਾਮਾ’ ‘ਚ ਦਿਖਾਈ ਦੇਣਗੇ । ਇਸ ਫ਼ਿਲਮ ਦਾ ਫਸਟ ਲੁੱਕ ਸਾਹਮਣੇ ਆਇਆ ਹੈ। ਜਿਸ ‘ਚ ਦੋਵਾਂ ਜਣਿਆਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।ਇਸ ਫ਼ਿਲਮ ‘ਚ ਜੈ ਰੰਧਾਵਾ ਨਿੰਮਾ ਜਦੋਂਕਿ ਸ਼ਹਿਨਾਜ਼ ਗਿੱਲ ਨਮੀਸਾ ਦੇ ਕਿਰਦਾਰ ‘ਚ ਦਿਖਾਈ ਦੇਣਗੇ ।ਇਹ ਫ਼ਿਲਮ ਇਸੇ ਸਾਲ 24 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।


ਜਿਸ ਨੂੰ ਲੈ ਕੇ ਸ਼ਹਿਨਾਜ਼ ਗਿੱਲ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ “ਮੇਰੀ ਆਉਣ ਵਾਲੀ ਫ਼ਿਲਮ ‘ਇਸ਼ਕਨਾਮਾ’ ਜੋ ਕਿ ਦੋ ਸੱਚੇ ਪ੍ਰੇਮੀਆਂ ਦੀ ਸੱਚੀ ਪ੍ਰੇਮ ਕਹਾਣੀ ਨੂੰ ਬਿਆਨ ਕਰਦੀ ਹੈ।ਨਿੰਮਾ ਨਮੀਸਾ ਜੋ ਕਿ ਵਿਸ਼ਵ ਪੱਧਰ ‘ਤੇ ਸਿਨੇਮਾਂ ਘਰਾਂ ‘ਚ ੨੪ ਜੁਲਾਈ ੨੦੨੬ ਨੂੰ ਰਿਲੀਜ਼ ਹੋਵੇਗੀ।    

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਸ ਤੋਂ ਇਲਾਵਾ ਉਹ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ।ਉੱਥੇ ਹੀ ਜੈ ਰੰਧਾਵਾ ਵੀ ਆਪਣੀ ਇਸ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਧੱਕ ਪਾਉਣ ਜਾ ਰਹੇ ਹਨ। ਕੁਝ ਦਿਨ ਪਹਿਲਾਂ ਜੈ ਰੰਧਾਵਾ ਸ਼ੂਟਿੰਗ ਦੌਰਾਨ ਇੱਕ ਹਾਦਸੇ ਦਾ ਵੀ ਸ਼ਿਕਾਰ ਹੋ ਗਏ ਸਨ।

© Copyright Galactic Television & Communications Pvt. Ltd. 2026. All rights reserved.