ਪਰਮੀਸ਼ ਵਰਮਾ ਦੀ ਨਵੀਂ ਫ਼ਿਲਮ ‘ਸ਼ੇਰਾ’ ਦਾ ਟੀਜ਼ਰ ਜਾਰੀ, ਟੀਜ਼ਰ ‘ਚ ਆਪਣੇ ਐਕਸ਼ਨ ਨਾਲ ਪਰਮੀਸ਼ ਪਾ ਰਹੇ ਧੱਕ

ਪਰਮੀਸ਼ ਵਰਮਾ ਜਲਦ ਹੀ ਆਪਣੀ ਨਵੀਂ ਫ਼ਿਲਮ ‘ਸ਼ੇਰਾ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰੀ ਲਵਾਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸੋਨਲ ਚੌਹਾਨ,ਹਸ਼ਨੀਨ ਚੌਹਾਨ, ਮਾਨਵ ਵਿੱਜ, ਯੋਗਰਾਜ ਸਿੰਘ, ਮਹਾਵੀਰ ਭੁੱਲਰ, ਵਿਕਟਰ ਜੌਹਨ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਜੇਬੀਸੀਓ ਫ਼ਿਲਮ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦੀ ਕਹਾਣੀ ਅਤੇ ਡਾਇਰੈਕਸ਼ਨ ਸੈਵੀਓ ਸੰਧੂ ਦੇ ਵੱਲੋਂ ਕੀਤੀ ਗਈ ਹੈ।

By  Shaminder Kaur Kaler April 4th 2026 03:45 PM

ਪਰਮੀਸ਼ ਵਰਮਾ ਜਲਦ ਹੀ ਆਪਣੀ ਨਵੀਂ ਫ਼ਿਲਮ ‘ਸ਼ੇਰਾ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰੀ ਲਵਾਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸੋਨਲ ਚੌਹਾਨ,ਹਸ਼ਨੀਨ ਚੌਹਾਨ, ਮਾਨਵ ਵਿੱਜ, ਯੋਗਰਾਜ ਸਿੰਘ, ਮਹਾਵੀਰ ਭੁੱਲਰ, ਵਿਕਟਰ ਜੌਹਨ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਜੇਬੀਸੀਓ ਫ਼ਿਲਮ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦੀ ਕਹਾਣੀ ਅਤੇ ਡਾਇਰੈਕਸ਼ਨ ਸੈਵੀਓ ਸੰਧੂ ਦੇ ਵੱਲੋਂ ਕੀਤੀ ਗਈ ਹੈ। ਇਸ ਫ਼ਿਲਮ ਦਾ ਟੀਜ਼ਰ ਜਾਰੀ ਹੋ ਚੁੱਕਿਆ ਹੈ। ਜਿਸ ‘ਚ ਪਰਮੀਸ਼ ਵਰਮਾ ਦਾ ਭਿਆਨਕ ਰੂਪ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਫ਼ਿਲਮ ‘ਚ ਪਹਿਲੀ ਵਾਰ ਕਿਸਿੰਗ ਸੀਨ ਵੀ ਵੇਖਣ ਨੂੰ ਮਿਲ ਰਿਹਾ ਹੈ। 


ਪਰਮੀਸ਼ ਵਰਮਾ ਦਾ ਵਰਕ ਫ੍ਰੰਟ 

ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗੀਤਾਂ ਤੋਂ ਇਲਾਵਾ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ। ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ। 


ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ 

ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਧੀ ਦਾ ਜਨਮ ਹੋਇਆ ਹੈ। 


© Copyright Galactic Television & Communications Pvt. Ltd. 2026. All rights reserved.