ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਦਾ ਟ੍ਰੇਲਰ ਰਿਲੀਜ਼, ਟ੍ਰੇਲਰ ‘ਚ ਦਿੱਸੀ ਦੋਵਾਂ ਦੀ ਰੋਮਾਂਟਿਕ ਕਮਿਸਟਰੀ

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ਦੀ ਸ਼ੁਰੂਆਤ ਹਸਪਤਾਲ ਦੇ ਦ੍ਰਿਸ਼ ਤੋਂ ਹੁੰਦੀ । ਜਿਸ ‘ਚ ਗੁਰਨਾਮ ਭੁੱਲਰ ਇਸ਼ਕ ‘ਚ ਨਾਕਾਮੀ ਮਿਲਣ ‘ਤੇ ਆਪਣਾ ਆਪਾ ਗੁਆਏ ਹੋਏ ਨਜ਼ਰ ਆਉਂਦੇ ਨੇ ।

By  Shaminder Kaur Kaler February 23rd 2026 06:20 PM

ਗੁਰਨਾਮ ਭੁੱਲਰ (Gurnam Bhaullar) ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ਦੀ ਸ਼ੁਰੂਆਤ  ਹਸਪਤਾਲ ਦੇ ਦ੍ਰਿਸ਼ ਤੋਂ ਹੁੰਦੀ । ਜਿਸ ‘ਚ ਗੁਰਨਾਮ ਭੁੱਲਰ ਇਸ਼ਕ ‘ਚ ਨਾਕਾਮੀ ਮਿਲਣ ‘ਤੇ ਆਪਣਾ ਆਪਾ ਗੁਆਏ ਹੋਏ ਨਜ਼ਰ ਆਉਂਦੇ ਨੇ ।ਪੂਰੇ ਟ੍ਰੇਲਰ ‘ਚ ਇਸ਼ਕ ਤੇ ਪਿਆਰ ਦੀ ਗੱਲ ਕੀਤੀ ਗਈ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੁਰਨਾਮ ਭੁੱਲਰ ਈਸ਼ਾ ਮਾਲਵੀਆ ਦੇ ਪਿਆਰ ‘ਚ ਡੁੱਬੇ ਹੋਏ ਦਿਖਾਈ ਦੇ ਰਹੇ ਹਨ।


ਫ਼ਿਲਮ ਦੇ ਟ੍ਰੇਲਰ ਨੂੰ ਵੇਖ ਕੇ ਲੱਗਦਾ ਹੈ ਕਿ ਇਸ ਫ਼ਿਲਮ ਦੀ ਕਹਾਣੀ ਈਸ਼ਾ ਤੇ ਗੁਰਨਾਮ ਭੁੱਲਰ ਦੇ ਆਲੇ ਦੁਆਲੇ ਘੁੰਮਦੀ ਹੈ। ਫ਼ਿਲਮ ਦੀ ਕਹਾਣੀ ਅਤੇ ਡਾਇਲੌਗ ਜੱਸੀ ਲੋਹਕਾ ਦੇ ਵੱਲੋਂ ਲਿਖੇ ਗਏ ਹਨ ਅਤੇ ਫ਼ਿਲਮ ਨੂੰ ਮਨਵੀਰ ਬਰਾੜ ਦੇ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ‘ਚ ਦੋਵਾਂ ਕਲਾਕਾਰਾਂ ਤੋਂ ਇਲਾਵਾ  ਰਾਣਾ ਰਣਬੀਰ, ਮਿੰਟੂ ਕਾਪਾ, ਗੁਰਲੀਨ ਚੋਪੜਾ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।


ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਿਸ ‘ਚ ਸੁਰਖੀ ਬਿੰਦੀ, ਗੁੱਡੀਆਂ ਪਟੋਲੇ, ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।ਗੁਰਨਾਮ ਭੁੱਲਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ । 

© Copyright Galactic Television & Communications Pvt. Ltd. 2026. All rights reserved.