ਗੁਰਦਾਸ ਮਾਨ ਨੂੰ ਇਸ ਕੁੜੀ ਨੇ ਦਿੱਤਾ ਬਹੁਤ ਪਿਆਰਾ ਗਿਫਟ, ਗਾਇਕ ਨੇ ਕਿਹਾ ‘ਕਿੰਨਾ ਵੱਡਾ ਗਿਫਟ, ਕਿੰਨਾ ਵੱਡਾ ਆਸ਼ੀਰਵਾਦ’

ਗੁਰਦਾਸ ਮਾਨ ਨੇ ਬੀਤੇ ਦਿਨ ਹੁਸ਼ਿਆਰਪੁਰ ‘ਚ ਪਰਫਾਰਮ ਕੀਤਾ । ਇਸ ਦੌਰਾਨ ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਅਤੇ ਸਰੋਤਿਆਂ ਨੂੰ ਆਪਣੀ ਪਰਫਾਰਮੈਂਸ ਦੇ ਨਾਲ ਕੀਲ ਲਿਆ ।ਇਸ ਮੌਕੇ ਤੇ ਉਨ੍ਹਾਂ ਦੀ ਇੱਕ ਫੀਮੇਲ ਫੈਨ ਸਟੇਜ ‘ਤੇ ਉਨ੍ਹਾਂ ਨੂੰ ਮਿਲਣ ਦੇ ਲਈ ਆਈ । ਉਸ ਨੇ ਗੁਰਦਾਸ ਮਾਨ ਨੂੰ ਬਹੁਤ ਹੀ ਪਿਆਰ ਗਿਫਟ ਦਿੱਤਾ ।

By  Shaminder Kaur Kaler February 18th 2026 10:31 AM

ਗੁਰਦਾਸ ਮਾਨ (Gurdas Maan) ਨੇ ਬੀਤੇ ਦਿਨ ਹੁਸ਼ਿਆਰਪੁਰ ‘ਚ ਪਰਫਾਰਮ ਕੀਤਾ । ਇਸ ਦੌਰਾਨ ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਅਤੇ ਸਰੋਤਿਆਂ ਨੂੰ ਆਪਣੀ ਪਰਫਾਰਮੈਂਸ ਦੇ ਨਾਲ ਕੀਲ ਲਿਆ ।ਇਸ ਮੌਕੇ ਤੇ ਉਨ੍ਹਾਂ ਦੀ ਇੱਕ ਫੀਮੇਲ ਫੈਨ ਸਟੇਜ ‘ਤੇ ਉਨ੍ਹਾਂ ਨੂੰ ਮਿਲਣ ਦੇ ਲਈ ਆਈ । ਉਸ ਨੇ ਗੁਰਦਾਸ ਮਾਨ ਨੂੰ ਬਹੁਤ ਹੀ ਪਿਆਰ ਗਿਫਟ ਦਿੱਤਾ । ਜਿਸ ਨੂੰ ਵੇਖ ਕੇ ਗੁਰਦਾਸ ਮਾਨ ਨੇ ਖੁਸ਼ੀ ਜਤਾਈ ਅਤੇ ਕਿਹਾ ਕਿ ‘ਏਨਾ ਵੱਡਾ ਗਿਫਟ, ਏਨਾ ਵੱਡਾ ਆਸ਼ੀਰਵਾਦ’। ਗੁਰਦਾਸ ਮਾਨ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 


ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। 


ਹਰ ਗੀਤ ‘ਚ ਸਮਾਜ ਨੂੰ ਸੇਧ ਦੇਣ ਦੀ ਕੋਸ਼ਿਸ਼ 

ਗੁਰਦਾਸ ਮਾਨ ਨੇ ਆਪਣੇ ਹਰ ਗੀਤ ‘ਚ ਸਮਾਜ ਨੂੰ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ। ਭਾਵੇਂ ਲੱਖ ਪ੍ਰਦੇਸੀ ਹੋਈਏ ਆਪਣਾ ਮੁਲਕ ਨਹੀਂ ਭੰਡੀਦਾ, ਭਾਵੇਂ ਬੂਟ ਪਾਲਸ਼ਾਂ ਕਰੀਏ, ਰੋਟੀ ਪਿੱਛੇ ਭੱਜੀ ਫਿਰਦੀ ਦੁਨੀਆ । ਇਨ੍ਹਾਂ ਸਾਰੇ ਗੀਤਾਂ ‘ਚ ਉਨ੍ਹਾਂ ਨੇ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। 


© Copyright Galactic Television & Communications Pvt. Ltd. 2026. All rights reserved.