ਪਰਮੀਸ਼ ਵਰਮਾ ਦੀ ਫ਼ਿਲਮ ‘ਸ਼ੇਰਾ’ ਦਾ ਟਾਈਟਲ ਟ੍ਰੈਕ ‘ਵਾਰ ਆਫ਼ ਸ਼ੇਰਾ’ ਰਿਲੀਜ਼

ਪਰਮੀਸ਼ ਵਰਮਾ ਦੀ ਫ਼ਿਲਮ ‘ਸ਼ੇਰਾ’ ਦਾ ਟਾਈਟਲ ਟ੍ਰੈਕ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਪਰਮੀਸ਼ ਵਰਮਾ ਅਤੇ ਐਮ ਸੀ ਸਕੇਅਰ ਨੇ ਗਾਇਆ ਹੈ। ਇਸ ਗੀਤ ਦੇ ਬੋਲ ਲਾਡੀ ਗਿੱਲ ਨੇ ਲਿਖੇ ਹਨ। ਇਸ ਗੀਤ ਨੂੰ ਪਰਮੀਸ਼ ਵਰਮਾ ਤੇ ਫ਼ਿਲਮ ਦੇ ਹੋਰਨਾਂ ਕਲਾਕਾਰਾਂ ‘ਤੇ ਫਿਲਮਾਇਆ ਗਿਆ ਹੈ।

By  Shaminder Kaur Kaler May 5th 2026 04:20 PM

ਪਰਮੀਸ਼ ਵਰਮਾ (Parmish Verma) ਦੀ ਫ਼ਿਲਮ ‘ਸ਼ੇਰਾ’ ਦਾ ਟਾਈਟਲ ਟ੍ਰੈਕ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਪਰਮੀਸ਼ ਵਰਮਾ ਅਤੇ ਐਮ ਸੀ ਸਕੇਅਰ ਨੇ ਗਾਇਆ ਹੈ। ਇਸ ਗੀਤ ਦੇ ਬੋਲ ਲਾਡੀ ਗਿੱਲ ਨੇ ਲਿਖੇ ਹਨ। ਇਸ ਗੀਤ ਨੂੰ ਪਰਮੀਸ਼ ਵਰਮਾ ਤੇ ਫ਼ਿਲਮ ਦੇ ਹੋਰਨਾਂ ਕਲਾਕਾਰਾਂ ‘ਤੇ ਫਿਲਮਾਇਆ ਗਿਆ ਹੈ। ਇਸ ਗੀਤ ‘ਚ ਹੋਰ ਵੀ ਕਈ ਕਲਾਕਾਰ ਨਜ਼ਰ ਆ ਰਹੇ ਹਨ। ਇਸ ਫ਼ਿਲਮ ਦਾ ਦਰਸ਼ਕਾਂ ਨੂੰ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ। ਪਰਮੀਸ਼ ਵਰਮਾ ਦੀ ਇਹ ਫ਼ਿਲਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਉਨ੍ਹਾਂ ਦੀ ਇਹ ਫ਼ਿਲਮ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ । 


ਪਰਮੀਸ਼ ਵਰਮਾ ਦਾ ਵਰਕ ਫ੍ਰੰਟ 

ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । ਹੁਣ ਤੱਕ ਪਰਮੀਸ਼ ਵਰਮਾ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।ਪਰਮੀਸ਼ ਵਰਮਾ ਜਿੱਥੇ ਕਾਮਯਾਬ ਗਾਇਕ ਹਨ। ਉੱਥੇ ਹੀ ਇੱਕ ਕਾਮਯਾਬ ਐਕਟਰ, ਡਾਇਰੈਕਟਰ ਵੀ ਹਨ। ਉਨ੍ਹਾਂ ਦੇ ਪਿਤਾ ਜੀ ਸਤੀਸ਼ ਵਰਮਾ ਪੰਜਾਬੀ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਕੰਮ ਕਰ ਚੁੱਕੇ ਹਨ। 


ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ 

ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਜ਼ਿੰਦਗੀ ‘ਚ ਕਾਫੀ ਉਤਰਾਅ ਚੜ੍ਹਾਅ ਚੱਲ ਰਹੇ ਹਨ। ਉਨ੍ਹਾਂ ਨੇ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ। ਜਿਸ ਤੋਂ ਉਨ੍ਹਾਂ ਦੀ ਇੱਕ ਧੀ ਵੀ ਹੈ। 

src="https://www.youtube.com/embed/PRf0fmKIMWA?si=j3jnBCrmvfLPuVvu" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture; web-share" referrerpolicy="strict-origin-when-cross-origin" allowfullscreen>

© Copyright Galactic Television & Communications Pvt. Ltd. 2026. All rights reserved.