ਹਾਰਡੀ ਸੰਧੂ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਵਿਆਹ ਦੀ ਵਰ੍ਹੇਗੰਢ ਤੇ ਪਤਨੀ ਨੇ ਦਿੱਤੀ ਵਧਾਈ
ਹਾਰਡੀ ਸੰਧੂ ਤੇ ਜ਼ੀਨਤ ਸਿੱਧੂ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ਤੇ ਉਨ੍ਹਾਂ ਦੀ ਪਤਨੀ ਨੇ ਹਾਰਡੀ ਸੰਧੂ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਪਤੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ।
ਹਾਰਡੀ ਸੰਧੂ (Harrdy Sandhu) ਤੇ ਜ਼ੀਨਤ ਸਿੱਧੂ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ਤੇ ਉਨ੍ਹਾਂ ਦੀ ਪਤਨੀ ਨੇ ਹਾਰਡੀ ਸੰਧੂ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਪਤੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ।ਉਨ੍ਹਾਂ ਨੇ ਇਸ ਤਸਵੀਰ ਦੇ ਨਾਲ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਜਿਸ ‘ਚ ਜ਼ੀਨਤ ਸਿੱਧੂ ਨੇ ਲਿਖਿਆ ‘ਜਾਣੋ ਕਿਵੇਂ ਅਤੇ ਕਿੱਥੋਂ ਸ਼ੁਰੂ ਹੋਇਆ ਸ਼ਾਨਦਾਰ ਜੀਵਨ ਯਾਤਰਾ ਲਈ ਵਰ੍ਹੇਗੰਢ ਦੀਆਂ ਮੁਬਾਰਕਾਂ’। ਜ਼ੀਨਤ ਸਿੱਧੂ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਇਸ ਜੋੜੀ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ।

ਹਾਲ ਹੀ ‘ਚ ਦੂਜੀ ਵਾਰ ਬਣੇ ਪਿਤਾ
ਹਾਰਡੀ ਸੰਧੂ ਤੇ ਜ਼ੀਨਤ ਸਿੱਧੂ ਹਾਲ ਹੀ ‘ਚ ਦੂਜੀ ਵਾਰ ਪਿਤਾ ਬਣੇ ਹਨ । ਜਿਸ ਦੇ ਬਾਰੇ ਉਨ੍ਹਾਂ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਸੀ ।ਇਸ ਤੋਂ ਪਹਿਲਾਂ ਦੋਵਾਂ ਦਾ ਇੱਕ ਪੁੱਤਰ ਹੈ।
ਹਾਰਡੀ ਸੰਧੂ ਦਾ ਵਰਕ ਫ੍ਰੰਟ
ਹਾਰਡੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਕ੍ਰਿਕਟਰ ਕੀਤੀ ਸੀ। ਪਰ ਕ੍ਰਿਕਟ ਦੀ ਪ੍ਰੈਕਟਿਸ ਦੇ ਦੌਰਾਨ ਉਨ੍ਹਾਂ ਦੇ ਸੱਟ ਵੱਜ ਗਈ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕ੍ਰਿਕਟ ਤੋਂ ਤੌਬਾ ਕਰ ਲਈ ਅਤੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਸੀ ।