ਨਿੱਕੇ ਸਿੱਧੂ ਮੂਸੇਵਾਲਾ ਦਾ ਅੱਜ ਹੈ ਜਨਮ ਦਿਨ, ਪਾਲ ਸਿੰਘ ਸਮਾਓ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ

ਨਿੱਕੇ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਪਾਲ ਸਿੰਘ ਸਮਾਓ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਾਲ ਸਿੰਘ ਸਮਾਓ ਛੋਟੇ ਸਿੱਧੂ ਮੂਸੇਵਾਲਾ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਡੀਅਰ ਮਾਮਾ ਗੀਤ ਗਾ ਰਹੇ ਹਨ ।

By  Shaminder Kaur Kaler March 17th 2026 10:27 AM

ਨਿੱਕੇ ਸਿੱਧੂ ਮੂਸੇਵਾਲਾ (Chota Sidhu Moose wala) ਦਾ ਅੱਜ ਜਨਮ ਦਿਨ (Birthday) ਹੈ। ਇਸ ਮੌਕੇ ‘ਤੇ ਪਾਲ ਸਿੰਘ ਸਮਾਓ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਾਲ ਸਿੰਘ ਸਮਾਓ ਛੋਟੇ ਸਿੱਧੂ ਮੂਸੇਵਾਲਾ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਡੀਅਰ ਮਾਮਾ ਗੀਤ ਗਾ ਰਹੇ ਹਨ । ਇਸ ਤੋਂ ਬਾਅਦ ਨਿੱਕਾ ਸਿੱਧੂ ਮੂਸੇਵਾਲਾ ਕੇਕ ਕੱਟਦਾ ਹੋਇਆ ਨਜ਼ਰ ਆਉਂਦਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੱਕਾ ਸ਼ੁਭਦੀਪ ਬੜੇ ਹੀ ਧਿਆਨ ਦੇ ਨਾਲ ਇਹ ਗੀਤ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ।


ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।ਦੱਸ ਦਈਏ ਕਿ 17 ਮਾਰਚ 2024 ਨੂੰ ਨਿੱਕੇ ਸ਼ੁਭਦੀਪ ਦਾ ਜਨਮ ਹੋਇਆ ਸੀ ।ਸ਼ੁਭਦੀਪ ਦੇ ਕਤਲ ਤੋਂ ਬਾਅਦ ਮਾਪਿਆਂ ਨੇ ਮੁੜ ਤੋਂ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਲਿਆ ਸੀ ।


ਕਿਉਂਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮਾਪੇ ਇਕੱਲੇ ਰਹਿ ਗਏ ਸਨ ਅਤੇ ਸਿੱਧੂ ਮੂਸੇਵਾਲਾ ਮਾਪਿਆਂ ਦੀ ਇਕਲੌਤੀ ਔਲਾਦ ਸੀ।ਜਿਸ ਤੋਂ ਬਾਅਦ ਮਾਪਿਆਂ ਨੇ ਮੁੜ ਤੋਂ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਲਿਆ ਅਤੇ ਆਈਵੀਐਫ ਤਕਨੀਕ ਦੇ ਰਾਹੀਂ ਹਵੇਲੀ ‘ਚ ਨਿੱਕੇ ਸਿੱਧੂ ਦਾ ਜਨਮ ਹੋੋਇਆ। ਜਿਸ ਤੋਂ ਬਾਅਦ ਮੁੜ ਤੋਂ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਰੌਣਕਾਂ ਲੱਗੀਆਂ ਹਨ ।ਨਿੱਕੇ ਸ਼ੁਭਦੀਪ ਦੀਆਂ ਸ਼ਰਾਰਤਾਂ ਦੇ ਵੀਡੀਓਜ਼ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ । 

© Copyright Galactic Television & Communications Pvt. Ltd. 2026. All rights reserved.