ਗਾਇਕ ਅਮਰਿੰਦਰ ਗਿੱਲ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਕਿਸ ਖੇਤਰ ‘ਚ ਕਰਦੇ ਸਨ ਕੰਮ
ਗਾਇਕ ਅਮਰਿੰਦਰ ਗਿੱਲ ਦਾ ਅੱਜ ਜਨਮ ਦਿਨ ਹੈ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਅਮਰਿੰਦਰ ਗਿੱਲ ਗਾਇਕੀ ਦੇ ਖੇਤਰ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
ਗਾਇਕ ਅਮਰਿੰਦਰ ਗਿੱਲ (Amrinder Gill) ਦਾ ਅੱਜ ਜਨਮ ਦਿਨ (Birthday ) ਹੈ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਅਮਰਿੰਦਰ ਗਿੱਲ ਗਾਇਕੀ ਦੇ ਖੇਤਰ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਅਮਰਿੰਦਰ ਗਿੱਲ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਬੈਂਕ ‘ਚ ਨੌਕਰੀ ਕਰਦੇ ਹੁੰਦੇ ਸਨ । ਉਨ੍ਹਾਂ ਨੂੰ ਗਾਇਕੀ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਕੇ ਆਇਆ । ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਅਮਰਿੰਦਰ ਗਿੱਲ ਦੀ ਨਿੱਜੀ ਜ਼ਿੰਦਗੀ
ਅਮਰਿੰਦਰ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ । ਪਰ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਬਹੁਤ ਹੀ ਸੰਜੀਦਾ ਹਨ ਅਤੇ ਕਦੇ ਹੀ ਕੋਈ ਹੁੰਦਾ ਹੋਵੇਗਾ। ਜਦੋਂ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਕੁਝ ਉਜਾਗਰ ਕੀਤਾ ਹੋਵੇ ।

ਉਨ੍ਹਾਂ ਦੇ ਦੋ ਪੁੱਤਰ ਹਨ ਜੋ ਕਿ ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦੇ ਹੋਏ ਗਾਇਕੀ ਦੇ ਖੇਤਰ ‘ਚ ਸਰਗਰਮ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਦੋਵਾਂ ਪੁੱਤਰਾਂ ਦਾ ਇੱਕ ਗੀਤ ਵੀ ਆਇਆ ਸੀ ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਸੀ ।

ਅਮਰਿੰਦਰ ਗਿੱਲ ਦੀ ਅਦਾਕਾਰੀ
ਅਮਰਿੰਦਰ ਗਿੱਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈਆਂ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੀ ਬਾਕਮਾਲ ਅਦਾਕਾਰੀ ਦੀ ਬਦੌਲਤ ਉਨ੍ਹਾਂ ਦੀਆਂ ਫ਼ਿਲਮਾਂ ਸੁਪਰਹਿੱਟ ਵੀ ਹੋਈਆਂ। ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਜਿਸ ‘ਚ ਅੰਗਰੇਜ਼, ਲਵ ਪੰਜਾਬ, ਲਾਈਏ ਜੇ ਯਾਰੀਆਂ, ਛੱਲਾ ਮੁੜ ਕੇ ਨੀਂ ਆਇਆ, ਮਿੱਤਰਾਂ ਦਾ ਚੱਲਿਆ ਟਰੱਕ ਨੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।