ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਪ੍ਰਸਿੱਧ ਕਲਾਕਾਰ ਦੀ ਹਾਰਟ ਅਟੈਕ ਕਾਰਨ ਮੌਤ
ਮਨੋਰੰਜਨ ਜਗਤ ਤੋਂ ਇੱਕ ਤੋਂ ਬਾਅਦ ਇੱਕ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਖ਼ਬਰ ਇਹ ਹੈ ਕਿ ਹਰਿਆਣਵੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਪੈਪਸੀ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਸੀਨੇ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ‘ਚ ਲਿਜਾਇਆ ਗਿਆ ਸੀ । ਜਿੱਥੇ ਇਲਾਜ ਦੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ। ਉਹ ਪ੍ਰਸਿੱਧ ਲੋਕ ਕਲਾਕਾਰਾਂ ਚੋਂ ਆਉਂਦੇ ਸਨ।

ਉਹ ਗਾਜ਼ਿਆਬਾਦ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਨੇ ਹਰਿਆਣਵੀਂ ਲੋਕ ਕਲਾ ਅਤੇ ਰਾਗਿਨੀ ਗਾਇਨ ‘ਚ ਆਪਣੀ ਵੱਖਰੀ ਪਛਾਣ ਬਣਾਈ ਸੀ ਅਤੇ ਹਰਿਆਣਵੀ ਡਾਂਸਰ ‘ਤੇ ਗਾਇਕਾ ਸਪਨਾ ਚੌਧਰੀ ਦੇ ਨਾਲ ਵੀ ਉਨ੍ਹਾਂ ਨੇ ਪਰਫਾਰਮ ਕੀਤਾ ਸੀ। ਉਨ੍ਹਾਂ ਦੇ ਦਿਹਾਂਤ ਦੇ ਕਾਰਨ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਹੈ। ਹਰ ਕੋਈ ਅਚਾਨਕ ਹੋਈ ਪੈਪਸੀ ਸ਼ਰਮਾ ਦੀ ਮੌਤ ਤੋਂ ਦੁਖੀ ਹੈ। ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।