ਦਿਲਜੀਤ ਦੋਸਾਂਝ ਦੀ ਫ਼ਿਲਮ ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਦਿਲਜੀਤ ਦੋਸਾਂਝ ਦੀ ਫ਼ਿਲਮ ‘ਮੈਂ ਵਾਪਸ ਆਊਂਗ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ-ਨਾਲ ਨਸੀਰੂਦੀਨ ਸ਼ਾਹ,ਵੈਦਾਂਗ ਰੈਣਾ ਤੇ ਸ਼ਰਵਰੀ ਨਜ਼ਰ ਆਉਣਗੇ । ਫ਼ਿਲਮ ਦੇ ਟ੍ਰੇਲਰ ‘ਚ ਨਸੀਰੂਦੀਨ ਸ਼ਾਹ ਬੈਡ ‘ਤੇ ਪਏ ਹੋਏ ਨਸੀਰੂਦੀਨ ਸ਼ਾਹ ਦੇ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।
ਦਿਲਜੀਤ ਦੋਸਾਂਝ (Diljit Dosanjh) ਦੀ ਫ਼ਿਲਮ ‘ਮੈਂ ਵਾਪਸ ਆਊਂਗ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ-ਨਾਲ ਨਸੀਰੂਦੀਨ ਸ਼ਾਹ,ਵੈਦਾਂਗ ਰੈਣਾ ਤੇ ਸ਼ਰਵਰੀ ਨਜ਼ਰ ਆਉਣਗੇ । ਫ਼ਿਲਮ ਦੇ ਟ੍ਰੇਲਰ ‘ਚ ਨਸੀਰੂਦੀਨ ਸ਼ਾਹ ਬੈਡ ‘ਤੇ ਪਏ ਹੋਏ ਨਸੀਰੂਦੀਨ ਸ਼ਾਹ ਦੇ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ ।

ਫ਼ਿਲਮ ਦੇ ਟ੍ਰੇਲਰ ‘ਚ ਵਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਨਸੀਰੂਦੀਨ ਸ਼ਾਹ ਨੂੰ ਆਪਣੀ ਜਵਾਨੀ ਦੇ ਦਿਨ ਯਾਦ ਆਉਂਦੇ ਨੇ ਅਤੇ ਉਹ ਆਪਣਾ ਪਹਿਲਾ ਪਿਆਰ ਨਹੀਂ ਭੁਲਾ ਪਾਉਂਦੇ ਅਤੇ ਜੀਵਨ ਦੇ ਆਖਰੀ ਪਲਾਂ ਤੱਕ ਆਪਣੀ ਪ੍ਰੇਮਿਕਾ ਨੂੰ ਯਾਦ ਕਰਦੇ ਹਨ।ਇਸ ਦੇ ਨਾਲ ਹੀ ਇਸ ਫ਼ਿਲਮ ‘ਚ ਵੰਡ ਦੇ ਦਰਦ ਨੂੰ ਵੀ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਤੇ ਦਰਸ਼ਕ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਹਨ।ਇਹ ਫ਼ਿਲਮ ਬਾਰਾਂ ਜੂਨ ਨੂੰ ਰਿਲੀਜ਼ ਹੋਵੇਗੀ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਹ ਇਮਤਿਆਜ਼ ਅਲੀ ਦੇ ਨਾਲ ਫ਼ਿਲਮ ‘ਚਮਕੀਲਾ’ ‘ਚ ਕੰਮ ਕਰ ਚੁੱਕੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਨੇ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।