ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਦਾ ਦਿਹਾਂਤ
ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਦਾ ਦਿਹਾਂਤ ਹੋ ਗਿਆ ਹੈ। ਇਸ ਦਾ ਇੱਕ ਵੀਡੀਓ ਸੁਲਤਾਨਾ ਨੂਰਾਂ ਨੇ ਆਪਣੇ ਇੰਸਟਾਗ੍ਰਾਮ ਅਤੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ (Sultana Nooran) ਦੇ ਦਿਓਰ ਦਾ ਦਿਹਾਂਤ ਹੋ ਗਿਆ ਹੈ। ਇਸ ਦਾ ਇੱਕ ਵੀਡੀਓ ਸੁਲਤਾਨਾ ਨੂਰਾਂ ਨੇ ਆਪਣੇ ਇੰਸਟਾਗ੍ਰਾਮ ਅਤੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਲੰਧਰ ਦੀ ਰਹਿਣ ਵਾਲੀ ਸੁਲਤਾਨਾ ਨੂਰਾਂ ਮੋਗਾ ‘ਚ ਵਿਆਹੀ ਹੋਈ ਹੈ।ਸੁਲਤਾਨਾ ਨੂਰਾਂ ਨੇ ਆਪਣੀ ਪੋਸਟ ‘ਚ ਆਪਣੇ ਦਿਓਰ ਦਾ ਨਾਮ ਅਫਜ਼ਲ ਦੱਸਿਆ ਹੈ।
ਇਸ ਦੇ ਨਾਲ ਹੀ ਉਸ ਦੀਆਂ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ। ਗਾਇਕਾ ਨੇ ਲਿਖਿਆ “ਮੇਰਾ ਬਹੁਤ ਹੀ ਪਿਆਰਾ ਦਿਓਰ ਸੀ, ਪਰ ਅਚਾਨਕ ਸਾਨੂੰ ਛੱਡ ਕੇ ਚਲਾ ਗਿਆ ।ਐਂਬੂਲੈਂਸ ‘ਚ ਅਫਜ਼ਲ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਜਾ ਰਿਹਾ ਹੈ ਅਤੇ ਮ੍ਰਿਤਕ ਦੇਹ ਨੂੰ ਵੇਖ ਕੇ ਹਰ ਕੋਈ ਰੋਂਦਾ ਹੋਇਆ ਨਜ਼ਰ ਆ ਰਿਹਾ ਹੈ। ਅਫਜ਼ਲ ਦੀ ਮੌਤ ਕਿਵੇਂ ਹੋਈ ਇਸ ਦੇ ਕਾਰਨਾਂ ਦਾ ਖੁਲਾਸਾ ਹਾਲੇ ਨਹੀਂ ਹੋ ਸਕਿਆ ਹੈ।
ਨੂਰਾਂ ਸਿਸਟਰਸ ਦੇ ਨਾਂਅ ਨਾਲ ਮਸ਼ਹੂਰ
ਸੁਲਤਾਨਾ ਨੂਰਾਂ ਤੇ ਜੋਤੀ ਨੂਰਾਂ ਨੂੰ ਇੰਡਸਟਰੀ ‘ਚ ਨੂਰਾਂ ਸਿਸਟਰਸ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਦੋਵਾਂ ਭੈਣਾਂ ਨੇ ਇੰਡਸਟਰੀ ‘ਚ ਆਪਣੇ ਸੂਫੀਆਨਾ ਅੰਦਾਜ਼ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਹੀ ਨਹੀਂ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੇ ਗੀਤਾਂ ਦੇ ਰਾਹੀ ਦਰਸ਼ਕਾਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡੀ ਹੈ।