ਉਸਤਾਦ ਪੂਰਨ ਸ਼ਾਹ ਕੋਟੀ ਨੂੰ ਕੱਲ੍ਹ ਨੂੰ ਕੀਤਾ ਜਾਵੇਗਾ ਸਪੁਰਦ-ਏ-ਖਾਕ

ਉਸਤਾਦ ਪੂਰਨ ਸ਼ਾਹ ਕੋਟੀ ਦਾ ਅੱਜ ਦਿਹਾਂਤ ਹੋ ਗਿਆ । ਉਨ੍ਹਾਂ ਦੇ ਦਿਹਾਂਤ ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੂੰ ਕੱਲ੍ਹ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ। ਸਮੂਹ ਸ਼ਾਹਕੋਟੀ ਪਰਿਵਾਰ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

By  Shaminder Kaur Kaler December 22nd 2025 06:17 PM -- Updated: December 22nd 2025 06:18 PM

ਉਸਤਾਦ ਪੂਰਨ ਸ਼ਾਹ ਕੋਟੀ (Ustaad Puran Shah Koti)  ਦਾ ਅੱਜ ਦਿਹਾਂਤ ਹੋ ਗਿਆ । ਉਨ੍ਹਾਂ ਦੇ ਦਿਹਾਂਤ ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੂੰ ਕੱਲ੍ਹ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ। ਸਮੂਹ ਸ਼ਾਹਕੋਟੀ ਪਰਿਵਾਰ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੀਆਂ ਅੰਤਿਮ ਰਸਮਾਂ ਮਿਤੀ 23 ਦਸੰਬਰ 2025 ਨੂੰ ਜਲੰਧਰ ਦੇ ਦਿਓਲ ਨਗਰ ਨਜ਼ਦੀਕ ਸਥਿਤ ਉਨ੍ਹਾਂ ਦੇ ਨਿਵਾਸ ਅਸਥਾਨ 13 ਕੇਪੀ ਨਗਰ ‘ਚ ਦੁਰਗਾ ਸ਼ਕਤੀ ਮੰਦਰ ਦੇ ਪਿਛਲੇ ਪਾਸੇ, ਨਕੋਦਰ ਰੋਡ ਜਲੰਧਰ ‘ਚ ਕੀਤੀਆਂ ਜਾਣਗੀਆਂ । 


ਉਸਤਾਦ ਪੂਰਨ ਸ਼ਾਹ ਕੋਟੀ ਨੇ ਕਈ ਫ਼ਨਕਾਰਾਂ ਨੂੰ ਗਾਇਕੀ ਦੇ ਗੁਰ 

ਉਸਤਾਦ ਪੂਰਨ ਸ਼ਾਹ ਕੋਟੀ ਹੋਰਾਂ ਨੇ   ਪਦਮ ਸ਼੍ਰੀ ਹੰਸ ਰਾਜ ਹੰਸ, ਜਸਬੀਰ ਜੱਸੀ ਸਣੇ ਕਈ ਗਾਇਕਾਂ ਨੂੰ ਗਾਇਕੀ ਦੇ ਗੁਰ ਸਿਖਾਏ ਸਨ । ਪੂਰਨ ਸ਼ਾਹ ਕੋਟੀ ਜੀ ਅਕਸਰ ਕਹਿੰਦੇ ਸਨ ਕਿ ‘ਗਾਇਕੀ ਮੇਰੇ ਲਈ ਪ੍ਰਮਾਤਮਾ ਦਾ ਵਰਦਾਨ ਹੈ। ਮੇਰੇ ਪਿਤਾ ਨੇ ਮੈਨੂੰ ਗਾਇਕ ਬਣਾਇਆ  ਅਤੇ ਮੈਂ ਪਟਿਆਲਾ ਦੇ ਵਕੀਰ ਹੁਸੈਨ ਸਾਹਿਬ ਤੋਂ ਸਿੱਖਿਆ ਲਈ" । 


ਮਾਸਟਰ ਸਲੀਮ ਵੀ ਚੋਟੀ ਦੇ ਗਾਇਕ 

ਉਸਤਾਦ ਪੂਰਨ ਸ਼ਾਹ ਕੋਟੀ ਦੇ ਬੇਟੇ ਮਾਸਟਰ ਸਲੀਮ ਵੀ ਪੰਜਾਬੀ ਇੰਡਸਟਰੀ ਦੇ ਚੋਟੀ ਦੇ ਗਾਇਕਾਂ ‘ਚ ਆਉਂਦੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਹੀ ਨਹੀਂ ਬਲਕਿ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਲਈ ਵੀ ਗਾਇਆ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਏ ਹਨ । ਜਿਸ ‘ਚ ਦਿਲ ਦਾ ਮਾਮਲਾ ਹੈ ਦਿਲਬਰ, ਢੋਲ ਜਗੀਰੋ ਦਾ, ਮਾਂ ਦਾ ਲਾਡਲਾ ਵਿਗੜ ਗਿਆ ਸਣੇ ਕਈ ਹਿੱਟ ਗੀਤ ਗਾਏ ਹਨ ।


© Copyright Galactic Television & Communications Pvt. Ltd. 2026. All rights reserved.