ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਕਿਉਂ ਹਟਾਇਆ ਜ਼ੀ-ਫਾਈਵ ਤੋਂ, ਕੇਂਦਰ ਸਰਕਾਰ ਨੇ ਦੱਸਿਆ ਇਹ ਕਾਰਨ
ਦਿਲਜੀਤ ਦੋਸਾਂਝ ਪਿਛਲੇ ਤਿੰਨ ਚਾਰ ਦਿਨਾਂ ਤੋਂ ਆਪਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚਰਚਾ ‘ਚ ਹਨ। ਇਸ ਫ਼ਿਲਮ ਨੂੰ ਬੀਤੇ ਦਿਨੀਂ ਦਿਲਜੀਤ ਦੋਸਾਂਝ ਦੇ ਵੱਲੋਂ ਜ਼ੀਫਾਈਵ ਤੇ ਰਿਲੀਜ਼ ਕੀਤਾ ਗਿਆ ਸੀ । ਪਰ ਹੁਣ ਇਸ ਫ਼ਿਲਮ ‘ਤੇ ਸਿਆਸਤ ਤੇਜ਼ ਹੋ ਗਈ ਹੈ।
ਦਿਲਜੀਤ ਦੋਸਾਂਝ ਪਿਛਲੇ ਤਿੰਨ ਚਾਰ ਦਿਨਾਂ ਤੋਂ ਆਪਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚਰਚਾ ‘ਚ ਹਨ। ਇਸ ਫ਼ਿਲਮ ਨੂੰ ਬੀਤੇ ਦਿਨੀਂ ਦਿਲਜੀਤ ਦੋਸਾਂਝ ਦੇ ਵੱਲੋਂ ਜ਼ੀਫਾਈਵ ਤੇ ਰਿਲੀਜ਼ ਕੀਤਾ ਗਿਆ ਸੀ । ਪਰ ਹੁਣ ਇਸ ਫ਼ਿਲਮ ‘ਤੇ ਸਿਆਸਤ ਤੇਜ਼ ਹੋ ਗਈ ਹੈ। ਬੀਤੇ ਦਿਨ ‘ਆਪ’ ਦੇ ਸਾਬਕਾ ਮੰਤਰੀ ਕੁਲਦੀਪ ਧਾਲੀਵਾਲ ਨੇ ਇਸ ਫ਼ਿਲਮ ਨੂੰ ਹਟਾਉਣ ‘ਤੇ ਆਪਣਾ ਪ੍ਰਤੀਕਰਮ ਦਿੱਤਾ ਸੀ।

ਜਿਸ ਤੋਂ ਬਾਅਦ ਹੁਣ ਇਸ ਫ਼ਿਲਮ ਨੂੰ ਹਟਾਏ ਜਾਣ ਦਾ ਕਾਰਨ ਸਾਹਮਣੇ ਆਇਆ ਹੈ। ਸਰਕਾਰ ਨੇ ਸੁਰੱਖਿਆ ਕਾਰਨਾਂ ਕਰਕੇ ਇਸ ਫ਼ਿਲਮ ਨੂੰ ਹਟਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਿਊਜ਼ ਏਜੰਸੀ ਪੀਟੀਆਈ ਨੇ ਸਰਕਾਰ ਦੇ ਇੱਕ ਅਧਿਕਾਰੀ ਦੇ ਹਵਾਲੇ ਦੇ ਨਾਲ ਦਾਅਵਾ ਕੀਤਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਹ ਨਿਰਦੇਸ਼ ਦਿੱਤਾ ਗਿਆ ਸੀ।

ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਓਟੀਟੀ ਪਲੇਟਫਾਰਮ ਦਿਸ਼ਾ ਨਿਰਦੇਸ਼ਾਂ ਦੀ ਜ਼ਿੰਮੇਵਾਰੀ ਦੇ ਨਾਲ ਪਾਲਣਾ ਕਰਨ ਦੇ ਲਈ ਵੀ ਕਿਹਾ ਗਿਆ ਹੈ। ਅਧਿਕਾਰੀ ਮੁਤਾਬਕ ਇਹ ਫ਼ਿਲਮ 2022‘ਚ 'ਪੰਜਾਬ 95' ਸਿਰਲੇਖ ਹੇਠ ਰਿਲੀਜ਼ ਹੋਣੀ ਸੀ, ਪਰ ਸੈਂਸਰ ਬੋਰਡ ਨੇ ਫ਼ਿਲਮ ਨੂੰ ਸਰਟੀਫਿਕੇਟ ਦੇਣ ਦੇ ਲਈ ਇੱਕ ਸੌ ਸਤਾਈ ਦੇ ਕਰੀਬ ਕੱਟ ਦਾ ਸੁਝਾਅ ਦਿੱਤਾ ਸੀ ।ਜਿਸ ਨੂੰ ਨਿਰਮਾਤਾਵਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ । ਜਿਸ ਤੋਂ ਬਾਅਦ ਇਸ ਫ਼ਿਲਮ ‘ਤੇ ਰੋਕ ਲਗਾ ਦਿੱਤੀ ਗਈ ਸੀ।