ਯੋਗਰਾਜ ਸਿੰਘ ਨੇ ਪਰਿਵਾਰ ਦੇ ਨਾਲ ਮਨਾਇਆ ਜਨਮ ਦਿਨ ਦਾ ਜਸ਼ਨ, ਵੀਡੀਓ ਆਇਆ ਸਾਹਮਣੇ

ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨੇ ਬੀਤੇ ਦਿਨੀਂ ਆਪਣਾ ਜਨਮਦਿਨ ਮਨਾਇਆ । ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦਾ ਵੱਡਾ ਪੁੱਤਰ ਯੁਵਰਾਜ ਸਿੰਘ ਇਸ ਮੌਕੇ ਖ਼ਾਸ ਤੌਰ ‘ਤੇ ਉਨ੍ਹਾਂ ਦੇ ਕੋਲ ਪਹੁੰਚਿਆ ।

By  Shaminder Kaur Kaler March 27th 2026 10:33 AM

ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨੇ ਬੀਤੇ ਦਿਨੀਂ  ਆਪਣਾ ਜਨਮਦਿਨ ਮਨਾਇਆ । ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦਾ ਵੱਡਾ ਪੁੱਤਰ ਯੁਵਰਾਜ ਸਿੰਘ ਇਸ ਮੌਕੇ ਖ਼ਾਸ ਤੌਰ ‘ਤੇ ਉਨ੍ਹਾਂ ਦੇ ਕੋਲ ਪਹੁੰਚਿਆ । ਇਸ ਮੌਕੇ ‘ਤੇ ਯੁਵਰਾਜ ਸਿੰਘ ਨੇ ਆਪਣੇ ਬੱਚਿਆਂ ਦੇ ਨਾਲ ਆਪਣੇ ਪਿਤਾ ਦੀ ਗੱਲਬਾਤ ਵੀ ਵੀਡੀਓ ਕਾਲ ‘ਤੇ ਕਰਵਾਈ । ਜਿਸ ਦੇ ਕਈ ਵੀਡੀਓ ਯੋਗਰਾਜ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਆਪਣੇ ਪਰਿਵਾਰ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ। 


ਯੋਗਰਾਜ ਸਿੰਘ ਨੇ ਸਾਂਝੀਆਂ ਕੀਤੀਆਂ ਤਸਵੀਰਾਂ 

ਯੋਗਰਾਜ ਸਿੰਘ ਨੇ ਇਸ ਤੋਂ ਇਲਾਵਾ ਯੁਵਰਾਜ ਸਿੰਘ ਦੇ ਨਾਲ ਉਸ ਦੇ ਬਚਪਨ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।


ਯੋਗਰਾਜ ਸਿੰਘ ਫ਼ਿਲਮਾਂ ‘ਚ ਸਰਗਰਮ 

ਯੋਗਰਾਜ ਸਿੰਘ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਜਲਦ ਹੀ ਉਹ ਫ਼ਿਲਮ ‘ਅਸੀਂ ਬਾਗੀ ਚੰਗੇ’ ‘ਚ ਨਜ਼ਰ ਆਉਣਗੇ। 

© Copyright Galactic Television & Communications Pvt. Ltd. 2026. All rights reserved.