ਯੋਗਰਾਜ ਸਿੰਘ ਨੇ ਕੀਤੀ ਬੱਬੂ ਮਾਨ ਦੀ ਤਾਰੀਫ਼, ਵੇਖੋ ਵੀਡੀਓ

ਯੋਗਰਾਜ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਬੱਬੂ ਮਾਨ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਬੱਬੂ ਮਾਨ ਦੀ ਤਾਰੀਫ਼ ਕਰਦੇ ਹੋਏ ਬੱਬੂ ਮਾਨ ਹਰ ਗੱਲ ਨੂੰ ਠੋਕ ਕੇ ਕਰਦੇ ਹਨ । ਯੋਗਰਾਜ ਸਿੰਘ ਨੇ ਕਿਹਾ ਕਿ ਉਸ ਦਾ ਅੰਦਾਜ਼ ਉਨ੍ਹਾਂ ਨੂੰ ਬਹੁਤ ਪਸੰਦ ਹੈ ਅਤੇ ਬਹੁਤ ਹੀ ਪਿਆਰਾ ਬੱਚਾ ਹੈ।

By  Shaminder Kaur Kaler April 4th 2026 05:00 PM

ਯੋਗਰਾਜ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਬੱਬੂ ਮਾਨ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਬੱਬੂ ਮਾਨ ਦੀ ਤਾਰੀਫ਼ ਕਰਦੇ ਹੋਏ ਬੱਬੂ ਮਾਨ ਹਰ ਗੱਲ ਨੂੰ ਠੋਕ ਕੇ ਕਰਦੇ ਹਨ । ਯੋਗਰਾਜ ਸਿੰਘ ਨੇ ਕਿਹਾ ਕਿ ਉਸ ਦਾ ਅੰਦਾਜ਼ ਉਨ੍ਹਾਂ ਨੂੰ ਬਹੁਤ ਪਸੰਦ ਹੈ ਅਤੇ ਬਹੁਤ ਹੀ ਪਿਆਰਾ ਬੱਚਾ ਹੈ। ਯੋਗਰਾਜ ਸਿੰਘ ਨੇ ਬੱਬੂ ਮਾਨ ਦੇ ਬਾਰੇ ਕਿਹਾ ਕਿ ਉਸ ਨੂੰ ਸਮਝਣ ਦੇ ਵਾਸਤੇ ਜਿਗਰਾ ਚਾਹੀਦਾ ਹੈ। ਯੋਗਰਾਜ ਸਿੰਘ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । 


ਬੱਬੂ ਮਾਨ ਦਾ ਵਰਕ ਫ੍ਰੰਟ

ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।


ਬੱਬੂ ਮਾਨ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਅਸੀਂ ਬਾਗੀ ਚੰਗੇ’ ਦੇ ਸ਼ੂਟ ‘ਚ ਰੁੱਝੇ ਹੋਏ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ‘ਚ ਉਹ ਹੋਰ ਕਈ ਪ੍ਰੋਜੈਕਟਸ ਵੀ ਲੈ ਕੇ ਆ ਰਹੇ ਹਨ।

ਬੱਬੂ ਮਾਨ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਹ ਮਿੱਤਰਾਂ ਦੀ ਛੱਤਰੀ ਤੋਂ ੳੁੱਡ ਗਈ, ਪਿੰਡ ਪਹਿਰਾ ਲੱਗਦਾ, ਤੂੰ ਸੌਂ ਕੇ ਰਾਤ ਗੁਜ਼ਾਰ ਲਈ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ ।

© Copyright Galactic Television & Communications Pvt. Ltd. 2026. All rights reserved.