ਜੈਸਮੀਨ ਸੈਂਡਲਾਸ ਦੇ ਨਾਲ ਨੌਜਵਾਨ ਦੇ ਵੱਲੋਂ ਬਦਤਮੀਜ਼ੀ ਕਰਨ ਦੀ ਕੋਸ਼ਿਸ਼, ਵੀਡੀਓ ਹੋ ਰਿਹਾ ਵਾਇਰਲ

ਜੈਸਮੀਨ ਸੈਂਡਲਾਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਸਟੇਜ ‘ਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸੇ ਦੌਰਾਨ ਇੱਕ ਮੁੰਡਾ ਸਟੇਜ ‘ਤੇ ਆਉਂਦਾ ਹੈ ਅਤੇ ਉਸ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਦਾ ਹੈ।

By  Shaminder Kaur Kaler May 4th 2026 10:31 AM -- Updated: May 4th 2026 10:33 AM

ਜੈਸਮੀਨ ਸੈਂਡਲਾਸ (Jasmine Sandlas) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਸਟੇਜ ‘ਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸੇ ਦੌਰਾਨ ਇੱਕ ਮੁੰਡਾ ਸਟੇਜ ‘ਤੇ ਆਉਂਦਾ ਹੈ ਅਤੇ ਉਸ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਦਾ ਹੈ। ਜਿਸ ‘ਤੇ ਮੌਕੇ ‘ਤੇ ਮੌਜੂਦ ਸਿਕਓਰਿਟੀ ਵਾਲੇ ਉਸ ਨੂੰ ਰੋਕ ਲੈਂਦੇ ਹਨ ਅਤੇ ਜੈਸਮੀਨ ਵੀ ਫਟਾਫਟ ਪਿੱਛੇ ਹੱਟ ਜਾਂਦੀ ਹੈ ।


ਗਾਇਕਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ਯੂਜ਼ਰਸ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਅਤੇ ਕਮੈਂਟ ਸੈਕਸ਼ਨ ‘ਚ ਮੁੰਡੇ ਦੀ ਕਲਾਸ ਲਗਾਈ ਹੈ। 


ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ 

ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਸੰਗੀਤ ਜਗਤ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਹਾਲ ਹੀ ‘ਚ ਗਾਇਕਾ ਦਾ ਫ਼ਿਲਮ ‘ਧਰੁੰਧਰ’ ‘ਚ ਗੀਤ ‘ਜਾਈਏ ਸੱਜਣਾ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲਿਆ ਹੈ। ਇਸ ਗੀਤ ‘ਚ ਸਤਿੰਦਰ ਸਰਤਾਜ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਹੈ।

© Copyright Galactic Television & Communications Pvt. Ltd. 2026. All rights reserved.