ਯੁਵਰਾਜ ਹੰਸ ‘ਤੇ ਮਾਨਸੀ ਸ਼ਰਮਾ ਦੀ ਧੀ ਦਾ ਸਕੂਲ ‘ਚ ਪਹਿਲਾ ਦਿਨ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਆਪਣੀ ਧੀ ਨੂੰ ਪਹਿਲੇ ਦਿਨ ਸਕੂਲ ਭੇਜਿਆ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਯੁਵਰਾਜ ਹੰਸ ਨੇ ਲਿਖਿਆ “ਸਕੂਲ ਦਾ ਪਹਿਲਾ ਦਿਨ”। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

By  Shaminder Kaur Kaler April 6th 2026 04:52 PM -- Updated: April 6th 2026 04:53 PM

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ (Mansi Sharma) ਨੇ ਆਪਣੀ ਧੀ ਨੂੰ ਪਹਿਲੇ ਦਿਨ ਸਕੂਲ ਭੇਜਿਆ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਯੁਵਰਾਜ ਹੰਸ ਨੇ ਲਿਖਿਆ “ਸਕੂਲ ਦਾ ਪਹਿਲਾ ਦਿਨ”। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਸ ਦੇ ਨਾਲ ਹੀ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਇਨ੍ਹਾਂ ਤਸਵੀਰਾਂ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਰੌਸ਼ਨ ਪ੍ਰਿੰਸ,ਹਰੀਸ਼ ਵਰਮਾ, ਅਨੀਤਾ ਰਾਜ ਸਣੇ ਕਈ ਕਲਾਕਾਰਾਂ ਨੇ ਇਸ ‘ਤੇ ਰਿਐਕਸ਼ਨ ਦਿੱਤੇ ਹਨ ਅਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ। 


ਯੁਵਰਾਜ ਹੰਸ ਦਾ ਵਰਕ ਫ੍ਰੰਟ 

ਯੁਵਰਾਜ ਹੰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਵੀ ਵਧੀਆ ਅਦਾਕਾਰਾ ਹਨ । ਹੁਣ ਤੱਕ ਉਹ ਵੀ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੇ ਹਨ। 


ਯੁਵਰਾਜ ਹੰਸ ਦੀ ਨਿੱਜੀ ਜ਼ਿੰਦਗੀ 

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਦੋਵਾਂ ਦੇ ਘਰ ਪੁੱਤਰ ਦਾ ਜਨਮ ਹੋਇਆ ਅਤੇ ਇਸ ਤੋਂ ਬਾਅਦ ਇੱਕ ਧੀ ਨੇ ਵੀ ਜਨਮ ਲਿਆ । ਜਿਸ ਦਾ ਨਾਮ ਮਿਜ਼ਰਾਬ ਰੱਖਿਆ ਗਿਆ ਹੈ। 


© Copyright Galactic Television & Communications Pvt. Ltd. 2026. All rights reserved.