ਯੁਵਰਾਜ ਹੰਸ ਦੇ ਬੇਟੇ ਹਰੀਦਾਨ ਯੁਵਰਾਜ ਹੰਸ ਦਾ ਅੱਜ ਹੈ ਜਨਮ ਦਿਨ, ਯੁਵਰਾਜ ਹੰਸ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਯੁਵਰਾਜ ਹੰਸ ਦੇ ਪੁੱਤਰ ਹਰੀਦਾਨ ਯੁਵਰਾਜ ਹੰਸ ਦੇ ਅੱਜ ਜਨਮ ਦਿਨ ‘ਤੇ ਗਾਇਕ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪੁੱਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕ ਨੇ ਲਿਖਿਆ ‘ਹੈਪੀ ਬਰਥਡੇ ਮੇਰੇ ਬੁਆਏ ਹਰੀਦਾਨ ਯੁਵਰਾਜ ਹੰਸ, ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ’ ।
ਯੁਵਰਾਜ ਹੰਸ (Yuvraj Hans)ਦੇ ਪੁੱਤਰ ਹਰੀਦਾਨ ਯੁਵਰਾਜ ਹੰਸ ਦੇ ਅੱਜ ਜਨਮ ਦਿਨ ‘ਤੇ ਗਾਇਕ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪੁੱਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕ ਨੇ ਲਿਖਿਆ ‘ਹੈਪੀ ਬਰਥਡੇ ਮੇਰੇ ਬੁਆਏ ਹਰੀਦਾਨ ਯੁਵਰਾਜ ਹੰਸ, ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ’ । ਜਿਉਂ ਹੀ ਯੁਵਰਾਜ ਹੰਸ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਹਰੀਦਾਨ ਨੂੰ ਉਸ ਦੇ ਜਨਮ ਦਿਨ ਦੀਆਂ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਯੁਵਰਾਜ ਹੰਸ ਦਾ ਵਰਕ ਫ੍ਰੰਟ
ਯੁਵਰਾਜ ਹੰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਹ ਗੀਤਾਂ ਦੇ ਨਾਲ ਨਾਲ ਫ਼ਿਲਮਾਂ ‘ਚ ਵੀ ਸਰਗਰਮ ਹਨ ਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।
_f99bd07035a0aa9b41d89124945d6a0f_1280X720.webp)
ਉਨ੍ਹਾਂ ਨੇ ਯਾਰ ਅਣਮੁੱਲੇ, ਯਾਰਾ ਵੇ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰ ਚੁੱਕੇ ਹਨ। ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਵੀ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।