ਅਮਰਿੰਦਰ ਗਿੱਲ ਤੇ ਜਸਮੀਨ ਅਖਤਰ ਦਾ ਗੀਤ ‘ਕੌਫੀ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਅਮਰਿੰਦਰ ਗਿੱਲ ਤੇ ਜਸਮੀਨ ਅਖਤਰ ਦਾ ਗੀਤ ‘ਕੌਫੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।ਗੀਤ ਦੇ ਬੋਲ ਰਾਜ ਰਣਜੋਧ ਦੇ ਵੱਲੋਂ ਲਿਖੇ ਗਏ ਹਨ ਅਤੇ ਅਤੇ ਮਿਊਜ਼ਿਕ ਦਿੱਤਾ ਹੈ ਅਰਮਾਨ ਗਿੱਲ ਤੇ ਅਰਨਾਜ਼ ਗਿੱਲ ਨੇ ।

By  Shaminder Kaur Kaler July 2nd 2026 11:54 AM

ਅਮਰਿੰਦਰ ਗਿੱਲ ਤੇ ਜਸਮੀਨ ਅਖਤਰ ਦਾ ਗੀਤ ‘ਕੌਫੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।ਗੀਤ ਦੇ ਬੋਲ ਰਾਜ ਰਣਜੋਧ ਦੇ ਵੱਲੋਂ ਲਿਖੇ ਗਏ ਹਨ ਅਤੇ ਅਤੇ ਮਿਊਜ਼ਿਕ ਦਿੱਤਾ ਹੈ ਅਰਮਾਨ ਗਿੱਲ ਤੇ ਅਰਨਾਜ਼ ਗਿੱਲ ਨੇ । ਇਸ ਗੀਤ ਦਾ ਫੈਨਸ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ ਅਤੇ ਬੀਤੀ ੩੦ ਜੂਨ ਨੂੰ ਇਹ ਗੀਤ ਰਿਲੀਜ਼ ਕੀਤਾ ਗਿਆ ਹੈ।ਅਮਰਿੰਦਰ ਗਿੱਲ ਦੇ ਗੀਤਾਂ ਅਤੇ ਫ਼ਿਲਮਾਂ ਦਾ ਦਰਸ਼ਕਾਂ ਦੇ ਵੱਲੋਂ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ। 


ਅਮਰਿੰਦਰ ਗਿੱਲ ਦਾ ਵਰਕ ਫ੍ਰੰਟ 

ਅਮਰਿੰਦਰ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਜਿਸ ‘ਚ ਦਿਲਦਾਰੀਆਂ, ਤੂੰ ਤੇ ਸਾਹਾਂ ਤੋਂ ਵੀ ਨੇੜੇ, ਜਿੰਦੇ, ਹਵਾ ਸਣੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਗੀਤਾਂ ਤੋਂ ਇਲਾਵਾ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।


ਜਿਸ ‘ਚ ਲਹੌਰੀਏ, ਛੱਲਾ ਮੁੜ ਕੇ ਨਹੀਂ ਆਇਆ, ਅੰਗਰੇਜ਼, ਚੱਲ ਮੇਰਾ ਪੁੱਤ, ਅਸ਼ਕੇ, ਲਾਈਏ ਜੇ ਯਾਰੀਆਂ ਸਣੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਉਨ੍ਹਾਂ ਨੇ ਦਿੱਤੀਆਂ ਹਨ। ਉਨ੍ਹਾਂ ਦੇ ਦੋਵੇਂ ਪੁੱਤਰ ਅਰਨਾਜ਼ ਅਤੇ ਅਰਮਾਨ ਗਿੱਲ ਵੀ ਪੰਜਾਬੀ ਇੰਡਸਟਰੀ ‘ਚ ਐਂਟਰੀ ਕਰ ਚੁੱਕੇ ਹਨ । ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। 

Related Post

ਫ਼ਿਲਮ ‘ਕਣਕਾਂ ਦੇ ਓਹਲੇ’ ਫ਼ਿਲਮ ਦਾ ਗੀਤ ‘ਕੁੜੀਆਂ ਚਿੜੀਆਂ’ ਰਣਬੀਰ ਦੀ ਆਵਾਜ਼ ‘ਚ ਰਿਲੀਜ਼
ਅਣਖਾਂ, ਇੱਜਤਾਂ ਨੂੰ ਦਰਸਾਉਂਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼
ਸਮਾਜ ਦੇ ਭ੍ਰਿਸ਼ਟ ਲੋਕਾਂ ਦਾ ਚਿਹਰਾ ਬੇਨਕਾਬ ਕਰਦਾ ਤੇ ਅਣਖਾਂ ਦੀ ਗੱਲ ਕਰਦਾ, ਕਰਮਜੀਤ ਅਨਮੋਲ ਦੀ ਬੁਲੰਦ ਆਵਾਜ਼ ‘ਚ ‘ਦੁੱਲਾ’ ਗੀਤ ਰਿਲੀਜ਼
ਫ਼ਿਲਮ ‘ਦਸਤਾਰ’ ਦਾ ਗੀਤ ‘ਖੰਡੇ ਦੀ ਧਾਰ’ ਹਿੰਮਤ ਸੰਧੂ ਦੀ ਆਵਾਜ਼ ‘ਚ ਰਿਲੀਜ਼, ਦਸਤਾਰ ਲਈ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਯਾਦ
ਗਾਇਕ ਵਰਿੰਦਰ ਬਰਾੜ ਦੀ ਨਵੀਂ ਐਲਬਮ ‘ਮਕੈਨਿਕ’ ਚਰਚਾ ‘ਚ, ਦਿਲਜੀਤ ਦੋਸਾਂਝ, ਕਰਣ ਔਜਲਾ, ਹਨੀ ਸਿੰਘ ਦੇ ਨਾਂਅ ਦਾ ਦਿੱਤਾ ਹਵਾਲਾ, ਫੈਨਸ ‘ਚ ਬਹਿਸ ਦਾ ਬਣਿਆ ਵਿਸ਼ਾ
ਬੱਬੂ ਮਾਨ ਦੀ ਆਵਾਜ਼ ‘ਚ ਨਵਾਂ ਗੀਤ ‘ਕੌਣ ਲੰਘਿਆ’ ਰਿਲੀਜ਼, ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

© Copyright Galactic Television & Communications Pvt. Ltd. 2026. All rights reserved.