ਦਿਲਜੀਤ ਦੋਸਾਂਝ ਦਾ ‘ਕੁਫ਼ਰ’ ਗੀਤ ਹੋਇਆ ਰਿਲੀਜ਼, ਗੀਤ ਸਰੋਤਿਆਂ ਨੂੰ ਆ ਰਿਹਾ ਪਸੰਦ
ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫ਼ਰ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੀ ਫੀਚਰਿੰਗ ‘ਚ ਦਿਲਜੀਤ ਦੋਸਾਂਝ ਦੇ ਨਾਲ ਮਾਨੁਸ਼ੀ ਛਿਲਰ ਨਜ਼ਰ ਆ ਰਹੇ ਹਨ । ਗੀਤ ਦੇ ਬੋਲ ਰਾਜ ਰਣਜੋਧ ਦੇ ਵੱਲੋਂ ਲਿਖੇ ਗਏ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਮਿਕਸ ਸਿੰਘ ਦੇ ਵੱਲੋਂ ।
ਦਿਲਜੀਤ ਦੋਸਾਂਝ (Diljit Dosanjh) ਦਾ ਨਵਾਂ ਗੀਤ ‘ਕੁਫ਼ਰ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੀ ਫੀਚਰਿੰਗ ‘ਚ ਦਿਲਜੀਤ ਦੋਸਾਂਝ ਦੇ ਨਾਲ ਮਾਨੁਸ਼ੀ ਛਿਲਰ ਨਜ਼ਰ ਆ ਰਹੇ ਹਨ । ਗੀਤ ਦੇ ਬੋਲ ਰਾਜ ਰਣਜੋਧ ਦੇ ਵੱਲੋਂ ਲਿਖੇ ਗਏ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਮਿਕਸ ਸਿੰਘ ਦੇ ਵੱਲੋਂ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।ਇਸ ਤੋਂ ਪਹਿਲਾਂ ਦਿਲਜੀਤ ਦਾ ਇੱਕ ਗੀਤ ਸਾਊਥ ਦੀ ਫ਼ਿਲਮ ‘ਚ ਵੀ ਰਿਲੀਜ਼ ਹੋਇਆ ਸੀ ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਰਾਤ ਦੀ ਗੇੜੀ, ਪੰਜ ਤਾਰਾ, ਦਿਲ ਤਾਰਾ ਕਾਲਾ ਮੁੰਡਿਆ, ਲੱਕ 28 ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
ਗੀਤਾਂ ਦੇ ਨਾਲ-ਨਾਲ ਅਦਾਕਾਰੀ ‘ਚ ਵੀ ਸਰਗਰਮ
ਦਿਲਜੀਤ ਦੋਸਾਂਝ ਗੀਤਾਂ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ । ‘ਚਮਕੀਲਾ’ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ 1984, ਉੜਤਾ ਪੰਜਾਬ, ਹੌਸਲਾ ਰੱਖ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।
ਆਉਣ ਵਾਲੇ ਪ੍ਰੋਜੈਕਟਸ
ਦਿਲਜੀਤ ਦੋਸਾਂਝ ਆਉਣ ਵਾਲੇ ਦਿਨਾਂ ‘ਚ ਸਰਦਾਰ ਜੀ-੩, ਰੰਨਾਂ ‘ਚ ਧੰਨਾ ‘ਚ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਉਹ ਬਾਰਡਰ-2‘ਚ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।