ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ ਦੀ ਫ਼ਿਲਮ ‘ਵਿਆਹ ਕਰਤਾਰੇ ਦਾ’ ਗੀਤ ‘ਤੇਰਾ ਹਾਸਾ’ ਰਿਲੀਜ਼,ਫੈਨਸ ਨੂੰ ਆ ਰਿਹਾ ਪਸੰਦ
ਗਿੱਪੀ ਗਰੇਵਾਲ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਵਿਆਹ ਕਰਤਾਰੇ ਦਾ’ ਦਾ ਗੀਤ ‘ਤੇਰਾ ਹਾਸਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਨਿਮਰਤ ਖਹਿਰਾ ਤੇ ਫਿਲਮਾਇਆ ਗਿਆ ਹੈ।ਇਸ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਆਗਾਜ਼ ਦੇ ਵੱਲੋਂ ਦਿੱਤਾ ਗਿਆ ਹੈ।
ਗਿੱਪੀ ਗਰੇਵਾਲ (Gippy Grewal)ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਵਿਆਹ ਕਰਤਾਰੇ ਦਾ’ ਦਾ ਗੀਤ ‘ਤੇਰਾ ਹਾਸਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਨਿਮਰਤ ਖਹਿਰਾ ਤੇ ਫਿਲਮਾਇਆ ਗਿਆ ਹੈ।ਇਸ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਆਗਾਜ਼ ਦੇ ਵੱਲੋਂ ਦਿੱਤਾ ਗਿਆ ਹੈ। ਇਹ ਗੀਤ ਫੈਨਸ ਨੂੰ ਵੀ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮ ‘ਵਿਆਹ ਕਰਤਾਰੇ ਦਾ’ ਜਲਦ ਹੀ ਰਿਲੀਜ਼ ਹੋਵੇਗੀ। ਉਸ ਤੋਂ ਪਹਿਲਾਂ ਫ਼ਿਲਮ ਦੇ ਗੀਤ ਰਿਲੀਜ਼ ਹੋ ਰਹੇ ਹਨ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਹਨ ਅਤੇ ਜਲਦ ਹੀ ਉਹ ਸੰਜੇ ਦੱਤ ਦੇ ਨਾਲ ਵੀ ਫ਼ਿਲਮ ‘ਚ ਕੰਮ ਕਰਨਗੇ । ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵੀ ਆਪਣੀ ਸ਼ੁਰੂਆਤ ਗਾਇਕੀ ਦੇ ਖੇਤਰ ਤੋਂ ਕੀਤੀ ਸੀ ।
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਫੀਲਡ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਪਸੰਦ ਕੀਤਾ ਗਿਆ । ਨਿਮਰਤ ਖਹਿਰਾ ਹੁਣ ਤੱਕ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੀ ਹੈ । ਜਿਸ ‘ਚ ਅਫਸਰ, ਅਕਾਲ, ਜੋੜੀ ਸਣੇ ਕਈ ਫ਼ਿਲਮਾਂ ‘ਚ ਉਸ ਨੇ ਅਦਾਕਾਰੀ ਕੀਤੀ ਹੈ।