ਗਿੱਪੀ ਗਰੇਵਾਲ ਦਾ ਨਵਾਂ ਗੀਤ ਏਕੇ 47 ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਏਕੇ 47’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਮੈਡ ਮਿਕਸ ਦੇ ਵੱਲੋਂ ਲਿਖੇ ਗਏ ਹਨ ਅਤੇ ਵੀਡੀਓ ਜਸ਼ਨ ਦਿਓਲ ਅਤੇ ਗੁਰਸਿਮਰਤ ਮਦਾਨ ਦੇ ਵੱਲੋਂ ਤਿਆਰ ਕੀਤਾ ਗਿਆ ਹੈ।ਗੀਤ ਨੂੰ ਹੰਬਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

By  Shaminder Kaur Kaler April 30th 2026 04:00 PM

ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਏਕੇ 47’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਮੈਡ ਮਿਕਸ ਦੇ ਵੱਲੋਂ ਲਿਖੇ ਗਏ ਹਨ ਅਤੇ ਵੀਡੀਓ ਜਸ਼ਨ ਦਿਓਲ ਅਤੇ ਗੁਰਸਿਮਰਤ ਮਦਾਨ ਦੇ ਵੱਲੋਂ ਤਿਆਰ ਕੀਤਾ ਗਿਆ ਹੈ।ਗੀਤ ਨੂੰ ਹੰਬਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਨੂੰ ਵੀ ਇਹ ਗੀਤ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। 


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।

‘ਏਕੇ 47’ ਗੀਤ ਵਿੱਚ ਗਿੱਪੀ ਗਰੇਵਾਲ ਦੀ ਆਵਾਜ਼ ਅਤੇ ਅੰਦਾਜ਼ ਹਮੇਸ਼ਾਂ ਦੀ ਤਰ੍ਹਾਂ ਬਹੁਤ ਪ੍ਰਭਾਵਸ਼ਾਲੀ ਹੈ। ਗੀਤ ਦੇ ਬੀਟਸ, ਲਿਰਿਕਸ ਅਤੇ ਵੀਡੀਓ ਪ੍ਰੋਡਕਸ਼ਨ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਜਾ ਰਿਹਾ ਹੈ। ਰਿਲੀਜ਼ ਤੋਂ ਕੁਝ ਹੀ ਘੰਟਿਆਂ ਵਿੱਚ ਗੀਤ ਨੇ ਯੂਟਿਊਬ ਅਤੇ ਹੋਰ ਮਿਊਜ਼ਿਕ ਪਲੇਟਫਾਰਮਾਂ ‘ਤੇ ਲੱਖਾਂ ਵਿਊਜ਼ ਹਾਸਲ ਕਰ ਲਏ ਹਨ।ਫੈਨਸ ਕਮੈਂਟ ਕਰਕੇ ਗਿੱਪੀ ਗਰੇਵਾਲ ਦੀ ਤਾਰੀਫ਼ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਹ ਗੀਤ ਵੀ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਵਿੱਚ ਸ਼ਾਮਲ ਹੋਵੇਗਾ।  

© Copyright Galactic Television & Communications Pvt. Ltd. 2026. All rights reserved.