ਗੁਰਲੇਜ ਅਖਤਰ ਤੇ ਕੁਲਸ਼ਾਨ ਸਿੱਧੂ ਦਾ ਨਵਾਂ ਗੀਤ ‘ਸੋਹਣਾ ਰੰਗ’ ਰਿਲੀਜ਼
ਗੁਰਲੇਜ ਅਖਤਰ ਤੇ ਕੁਲਸ਼ਾਨ ਸਿੱਧੂ ਦੀ ਆਵਾਜ਼ ‘ਚ ਨਵਾਂ ਗੀਤ ‘ਸੋਹਣਾ ਰੰਗ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਗੱਭਰੂ ਤੇ ਮੁਟਿਆਰ ਇੱਕ ਦੂਜੇ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਗੀਤ ਦੇ ਬੋਲ ਖੁਦ ਕੁਲਸ਼ਾਨ ਸਿੱਧੂ ਨੇ ਲਿਖੇ ਹਨ ਅਤੇ ਮਿਊਜ਼ਿਕ ਵੀ ਖੁਦ ਕੁਲਸ਼ਾਨ ਸਿੱਧੂ ਦੇ ਵੱਲੋਂ ਤਿਆਰ ਕੀਤਾ ਗਿਆ ਹੈ।
ਗੁਰਲੇਜ ਅਖਤਰ (Gurlej Akhtar) ਤੇ ਕੁਲਸ਼ਾਨ ਸਿੱਧੂ (Kulshan Sidhu) ਦੀ ਆਵਾਜ਼ ‘ਚ ਨਵਾਂ ਗੀਤ ‘ਸੋਹਣਾ ਰੰਗ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਗੱਭਰੂ ਤੇ ਮੁਟਿਆਰ ਇੱਕ ਦੂਜੇ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਗੀਤ ਦੇ ਬੋਲ ਖੁਦ ਕੁਲਸ਼ਾਨ ਸਿੱਧੂ ਨੇ ਲਿਖੇ ਹਨ ਅਤੇ ਮਿਊਜ਼ਿਕ ਵੀ ਖੁਦ ਕੁਲਸ਼ਾਨ ਸਿੱਧੂ ਦੇ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁਝ ਘੰਟੇ ਪਹਿਲਾਂ ਹੀ ਰਿਲੀਜ਼ ਹੋਏ ਇਸ ਗੀਤ ਨੂੰ ਛੱਤੀ ਹਜ਼ਾਰ ਤੋਂ ਜ਼ਿਆਦਾ ਵਿਊਜ਼ ਹਾਸਲ ਹੋ ਚੁੱਕੇ ਹਨ।

ਗੁਰਲੇਜ ਅਖਤਰ ਦਾ ਵਰਕ ਫ੍ਰੰਟ
ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ਸਰਗਰਮ ਹਨ । ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਇੱਕ ਗੀਤ ‘ਇੱਕ ਘੁੱਟ’ ਰਿਲੀਜ਼ ਹੋਇਆ ਹੈ।

ਇਸ ਗੀਤ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲਿਆ ਸੀ। ਇਸ ਗੀਤ ‘ਚ ਉਨ੍ਹਾਂ ਦੇ ਨਾਲ ਜਿੰਦ ਨੇ ਸਾਥ ਦਿੱਤਾ ਸੀ । ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਗਾਇਕੀ ਦੇ ਖੇਤਰ ਨੂੰ ਸਮਰਪਿਤ ਹੈ। ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹਨ ਅਤੇ ਹੁਣ ਤੱਕ ਦੋਵਾਂ ਨੇ ਇੱਕਠਿਆਂ ਵੀ ਕਈ ਗੀਤ ਗਾਏ ਹਨ।