ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਦਾ ਨਵਾਂ ਗੀਤ ‘ਟੁੱਟਿਆ ਤਾਰਾ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਦਾ ਗੀਤ ‘ਟੁੱਟਿਆ ਤਾਰਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹਰਮਨਜੀਤ ਸਿੰਘ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਬਿਲਾਲ ਵਾਜਿਦ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੀਤ ਨੂੰ ਅਵਕਾਸ਼ ਮਾਨ ਤੇ ਕਲਸ਼ ਰੋਹਿਲਾ ਤੇ ਫਿਲਮਾਇਆ ਗਿਆ ਹੈ।

By  Shaminder Kaur Kaler May 14th 2026 02:33 PM

ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ(Avkash Mann)  ਦਾ ਗੀਤ ‘ਟੁੱਟਿਆ ਤਾਰਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹਰਮਨਜੀਤ ਸਿੰਘ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਬਿਲਾਲ ਵਾਜਿਦ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੀਤ ਨੂੰ ਅਵਕਾਸ਼ ਮਾਨ ਤੇ ਕਲਸ਼ ਰੋਹਿਲਾ ਤੇ ਫਿਲਮਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਅਵਕਾਸ਼ ਮਾਨ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।ਇਸ ਗੀਤ ਨੂੰ ਵੀ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। 


ਘਰੋਂ ਹੀ ਮਿਲੇ ਗਾਇਕੀ ਦੇ ਗੁਰ 

ਅਵਕਾਸ਼ ਮਾਨ ਨੂੰ ਆਪਣੇ ਘਰ ਤੋਂ ਗਾਇਕੀ ਦੀ ਗੁੜ੍ਹਤੀ ਮਿਲੀ ਹੈ। ਉਨ੍ਹਾਂ ਦੇ ਪਿਤਾ ਹਰਭਜਨ ਮਾਨ ਵੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ ਅਤੇ ਉਨ੍ਹਾਂ ਨੇ ਯਾਦਗਾਰ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਲਗਾਤਾਰ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।


ਜਲਦ ਹੀ ਉਹ ਇੱਕ ਫ਼ਿਲਮ ਦੇ ਨਾਲ ਦਰਸਕਾਂ ‘ਚ ਹਾਜ਼ਰ ਹੋਣਗੇ । ਜਿਸ ਦਾ ਐਲਾਨ ਉਨ੍ਹਾਂ ਨੇ ਬੀਤੇ ਦਿਨੀਂ ਕੀਤਾ ਸੀ ।ਉਨ੍ਹਾਂ ਦੀ ਧੀ ਵੀ ਡਾਇਰੈਕਸ਼ਨ ਦੇ ਖੇਤਰ ‘ਚ ਨਿੱਤਰ ਚੁੱਕੀ ਹੈ। ਜਲਦ ਹੀ ਉਸ ਦੀ ਇਹ ਫ਼ਿਲਮ ਵੀ ਰਿਲੀਜ਼ ਹੋਵੇਗੀ । 

© Copyright Galactic Television & Communications Pvt. Ltd. 2026. All rights reserved.