ਹਰਦੇਵ ਮਾਹੀਨੰਗਲ ਦਾ ਗੀਤ ‘ਸਾਡਾ ਹਾਲ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਹਰਦੇਵ ਮਾਹੀਨੰਗਲ ਦਾ ਨਵਾਂ ਗੀਤ ‘ਸਾਡਾ ਹਾਲ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਹਰਦੇਵ ਮਾਹੀਨੰਗਲ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕੀਤਾ ਗਿਆ ਹੈ। ਜਿਸ ‘ਚ ਕੁੜੀ ਕਿਸੇ ਗੱਭਰੂ ਦੇ ਨਾਲ ਆਪਣੀ ਜ਼ਿੰਦਗੀ ਨੂੰ ਜਿਉਣ ਦੇ ਸੁਫ਼ਨੇ ਸੰਜੋਈ ਬੈਠੀ ਹੁੰਦੀ ਹੈ, ਪਰ ਆਖਿਰਕਾਰ ਉਹ ਮੁੰਡਾ ਉਸ ਤੋਂ ਹਮੇਸ਼ਾ ਦੇ ਲਈ ਦੂਰ ਹੋ ਜਾਂਦਾ ਹੈ ਕਿਉਂਕਿ ਉਸ ਦਾ ਵਿਆਹ ਕਿਸੇ ਹੋਰ ਦੇ ਨਾਲ ਹੋ ਜਾਂਦਾ ਹੈ।

By  Shaminder Kaur Kaler April 10th 2026 10:44 AM

ਹਰਦੇਵ ਮਾਹੀਨੰਗਲ ਦਾ ਨਵਾਂ ਗੀਤ ‘ਸਾਡਾ ਹਾਲ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਹਰਦੇਵ ਮਾਹੀਨੰਗਲ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕੀਤਾ ਗਿਆ ਹੈ। ਜਿਸ ‘ਚ ਕੁੜੀ ਕਿਸੇ ਗੱਭਰੂ ਦੇ ਨਾਲ ਆਪਣੀ ਜ਼ਿੰਦਗੀ ਨੂੰ ਜਿਉਣ ਦੇ ਸੁਫ਼ਨੇ ਸੰਜੋਈ ਬੈਠੀ ਹੁੰਦੀ ਹੈ, ਪਰ ਆਖਿਰਕਾਰ ਉਹ ਮੁੰਡਾ ਉਸ ਤੋਂ ਹਮੇਸ਼ਾ ਦੇ ਲਈ ਦੂਰ ਹੋ ਜਾਂਦਾ ਹੈ ਕਿਉਂਕਿ ਉਸ ਦਾ ਵਿਆਹ ਕਿਸੇ ਹੋਰ ਦੇ ਨਾਲ ਹੋ ਜਾਂਦਾ ਹੈ।

ਇਸ ਗੀਤ ਦੇ ਬੋਲ ਦਵਿੰਦਰ ਰਾਜ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਅਮੇਜ਼ ਦੇ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਭਰਵਾਂ ਹੁੰਗਾਰਾ ਸਰੋਤਿਆਂ ਦਾ ਮਿਲ ਰਿਹਾ ਹੈ। 

ਹਰਦੇਵ ਮਾਹੀਨੰਗਲ ਦਾ ਵਰਕ ਫ੍ਰੰਟ 

ਹਰਦੇਵ ਮਾਹੀਨੰਗਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਸੈਡ ਸੌਂਗ ਦਾ ਬਾਦਸ਼ਾਹ ਕਿਹਾ ਜਾਂਦਾ ਹੈ ਅਤੇ ਕੋਈ ਸਮਾਂ ਸੀ ਜਦੋਂ ਉਨ੍ਹਾਂ ਦੇ ਗੀਤਾਂ ਦੀ ਤੂਤੀ ਬੋਲਦੀ ਹੁੰਦੀ ਸੀ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਰੋਈ ਹੋਵੇਂਗੀ’, ‘ਟੁੱਟੀ ਯਾਰੀ’, ‘ਦਿਨ ਕਿੱਦਾਂ ਲੰਘਣਗੇ’, ‘ਮਾਂ ਧੀ’, ‘ਨਖਰੋ’ ਸਣੇ ਕਈ ਹਿੱਟ ਗੀਤ ਗਾਏ ਹਨ ਅਤੇ ਉਹ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ। 

Related Post

ਅਣਖਾਂ, ਇੱਜਤਾਂ ਨੂੰ ਦਰਸਾਉਂਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼
ਸਮਾਜ ਦੇ ਭ੍ਰਿਸ਼ਟ ਲੋਕਾਂ ਦਾ ਚਿਹਰਾ ਬੇਨਕਾਬ ਕਰਦਾ ਤੇ ਅਣਖਾਂ ਦੀ ਗੱਲ ਕਰਦਾ, ਕਰਮਜੀਤ ਅਨਮੋਲ ਦੀ ਬੁਲੰਦ ਆਵਾਜ਼ ‘ਚ ‘ਦੁੱਲਾ’ ਗੀਤ ਰਿਲੀਜ਼
ਅਮਰਿੰਦਰ ਗਿੱਲ ਤੇ ਜਸਮੀਨ ਅਖਤਰ ਦਾ ਗੀਤ ‘ਕੌਫੀ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਫ਼ਿਲਮ ‘ਦਸਤਾਰ’ ਦਾ ਗੀਤ ‘ਖੰਡੇ ਦੀ ਧਾਰ’ ਹਿੰਮਤ ਸੰਧੂ ਦੀ ਆਵਾਜ਼ ‘ਚ ਰਿਲੀਜ਼, ਦਸਤਾਰ ਲਈ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਯਾਦ
ਗਾਇਕ ਵਰਿੰਦਰ ਬਰਾੜ ਦੀ ਨਵੀਂ ਐਲਬਮ ‘ਮਕੈਨਿਕ’ ਚਰਚਾ ‘ਚ, ਦਿਲਜੀਤ ਦੋਸਾਂਝ, ਕਰਣ ਔਜਲਾ, ਹਨੀ ਸਿੰਘ ਦੇ ਨਾਂਅ ਦਾ ਦਿੱਤਾ ਹਵਾਲਾ, ਫੈਨਸ ‘ਚ ਬਹਿਸ ਦਾ ਬਣਿਆ ਵਿਸ਼ਾ
ਬੱਬੂ ਮਾਨ ਦੀ ਆਵਾਜ਼ ‘ਚ ਨਵਾਂ ਗੀਤ ‘ਕੌਣ ਲੰਘਿਆ’ ਰਿਲੀਜ਼, ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

© Copyright Galactic Television & Communications Pvt. Ltd. 2026. All rights reserved.