ਕਮਲਹੀਰ ਨੇ ਆਪਣੇ ਜਨਮ ਦਿਨ ‘ਤੇ ਫੈਨਸ ਨੂੰ ਦਿੱਤਾ ਤੋਹਫ਼ਾ, ਨਵਾਂ ਗੀਤ ਕੀਤਾ ਰਿਲੀਜ਼
ਅੱਜ ਕਮਲਹੀਰ ਦਾ ਜਨਮ ਦਿਨ ਹੈ । ਆਪਣੇ ਜਨਮ ਦਿਨ ‘ਤੇ ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਨਮ ਦਿਨ ‘ਤੇ ਵਧਾਈਆਂ ਦੇਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ। ਕਮਲਹੀਰ ਨੇ ਆਪਣੇ ਜਨਮ ਦਿਨ ‘ਤੇ ਫੈਨਸ ਨੂੰ ਤੋਹਫ਼ਾ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਜਨਮ ਦਿਨ ਤੇ ਨਵਾਂ ਗੀਤ ‘ਤੇਰੀ ਦੇਸੀ ਲੁੱਕ ਨੇ’ ਰਿਲੀਜ਼ ਕੀਤਾ ਹੈ।
ਅੱਜ ਕਮਲਹੀਰ (Kamal Heer) ਦਾ ਜਨਮ ਦਿਨ ਹੈ । ਆਪਣੇ ਜਨਮ ਦਿਨ ‘ਤੇ ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਨਮ ਦਿਨ ‘ਤੇ ਵਧਾਈਆਂ ਦੇਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ। ਕਮਲਹੀਰ ਨੇ ਆਪਣੇ ਜਨਮ ਦਿਨ ‘ਤੇ ਫੈਨਸ ਨੂੰ ਤੋਹਫ਼ਾ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਜਨਮ ਦਿਨ ਤੇ ਨਵਾਂ ਗੀਤ ‘ਤੇਰੀ ਦੇਸੀ ਲੁੱਕ ਨੇ’ ਰਿਲੀਜ਼ ਕੀਤਾ ਹੈ।ਇਸ ਗੀਤ ਨੂੰ ਪਲਾਜ਼ਮਾ ਰਿਕਾਰਡ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਅਤੇ ਗੀਤ ਦੇ ਬੋਲ ਪ੍ਰਸਿੱਧ ਗੀਤਕਾਰ ਮੰਗਲ ਹਠੂਰ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਸੰਗਤਾਰ ਨੇ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
ਕਮਲਹੀਰ ਦਾ ਵਰਕ ਫ੍ਰੰਟ
ਕਮਲਹੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਕੁੜੀਏ ਨੀ ਸੱਗੀ ਫੁੱਲ ਵਾਲੀਏ, ਫੇਸਬੁੱਕ, ਤੀਰ ਤੇ ਤਾਜ,ਜਿੰਦੇ ਨੀ ਜਿੰਦੇ,ਜਾਰੀ ਜੰਗ ਰੱਖਿਓ ਸਣੇ ਕਈ ਹਿੱਟ ਗੀਤ ਦਿੱਤੇ ਹਨ।ਇਸ ਤੋਂ ਇਲਾਵਾ ਤਿੰਨੇ ਭਰਾ ਪੰਜਾਬੀ ਵਿਰਸਾ ਦੀ ਪੇਸ਼ਕਾਰੀ ਦੇ ਨਾਲ ਵੀ ਸਰੋਤਿਆਂ ਦਾ ਦਿਲ ਜਿੱਤਦੇ ਆਏ ਹਨ।