ਮਨਕਿਰਤ ਔਲਖ ਦਾ ਗੀਤ ‘ਇਸ਼ਕ-ਏ-ਪਾਕ’ ਰਿਲੀਜ਼, ਇਸ਼ਕ ਹਕੀਕੀ ਦੀਆਂ ਬਾਤਾਂ ਪਾਉਂਦਾ ਹੈ ਗੀਤ

ਮਨਕਿਰਤ ਔਲਖ ਦੀ ਆਵਾਜ਼ ‘ਚ ਨਵਾਂ ਗੀਤ ‘ਇਸ਼ਕ-ਏ-ਪਾਕ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜ਼ਜਬਾਤਾਂ ਨੂੰ ਇਸ ਗੀਤ ਰਾਹੀਂ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇੱਕ ਮੁੰਡੇ ਦੀ ਸਾਦਗੀ ਤੇ ਉਸ ਦੀ ਸਰਦਾਰੀ ‘ਤੇ ਕੁੜੀ ਮਰ ਮਿਟਦੀ ਹੈ।

By  Shaminder Kaur Kaler April 1st 2026 04:47 PM

ਮਨਕਿਰਤ ਔਲਖ (Mankirt Aulakh) ਦੀ ਆਵਾਜ਼ ‘ਚ ਨਵਾਂ ਗੀਤ ‘ਇਸ਼ਕ-ਏ-ਪਾਕ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜ਼ਜਬਾਤਾਂ ਨੂੰ ਇਸ ਗੀਤ ਰਾਹੀਂ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇੱਕ ਮੁੰਡੇ ਦੀ ਸਾਦਗੀ ਤੇ ਉਸ ਦੀ ਸਰਦਾਰੀ ‘ਤੇ ਕੁੜੀ ਮਰ ਮਿਟਦੀ ਹੈ। ਇਸ ਗੀਤ ਦੇ ਬੋਲ ਜ਼ਹਿਰ ਵਾਈਬ ਦੇ ਵੱਲੋਂ ਲਿਖੇ ਗਏ ਹਨ ਅਤੇ ਗੀਤ ਨੂੰ ਗੁਲਾਬ ‘ਤੇ ਗਰੇਵਾਲ ‘ਤੇ ਫ਼ਿਲਮਾਇਆ ਗਿਆ ਹੈ।


ਇਸ ਗੀਤ ‘ਚ ਇਸ਼ਕ ਹਕੀਕੀ ਦੀ ਗੱਲ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਨਾ ਬੋਲਦੇ ਹੋਏ ਵੀ ਦੋਨਾਂ ਦੇ ਦਿਲ ਦੀ ਗੱਲ ਇੱਕ ਦੂਜੇ ਤੱਕ ਪਹੁੰਚ ਜਾਂਦੀ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ। 


ਮਨਕਿਰਤ ਔਲਖ ਦਾ ਵਰਕ ਫ੍ਰੰਟ 

ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਹੋਰ ਵੀ ਕਈ ਨਵੇਂ ਗੀਤ ਲੈ ਕੇ ਸਰੋਤਿਆਂ ‘ਚ ਹਾਜ਼ਰ ਹੋਣਗੇ । ਬੀਤੇ ਦਿਨੀਂ ਉਨ੍ਹਾਂ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ । ਜਿਸ ‘ਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਗੀਤਾਂ ਨੂੰ ਕੋਈ ਲੀਕ ਕਰ ਰਿਹਾ ਹੈ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਣੇ ਲੀਕ ਕਰਨ ਵਾਲਿਆਂ ਨੂੰ ਕਿਹਾ ਸੀ ਕਿ ਅਜਿਹਾ ਨਾ ਕਰਨ । ਕਿਉਂਕਿ ਉਹ ਬੜੀ ਮਿਹਨਤ ਦੇ ਨਾਲ ਗੀਤਾਂ ਨੂੰ ਤਿਆਰ ਕਰਦੇ ਹਨ । 

Related Post

ਅਣਖਾਂ, ਇੱਜਤਾਂ ਨੂੰ ਦਰਸਾਉਂਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼
ਸਮਾਜ ਦੇ ਭ੍ਰਿਸ਼ਟ ਲੋਕਾਂ ਦਾ ਚਿਹਰਾ ਬੇਨਕਾਬ ਕਰਦਾ ਤੇ ਅਣਖਾਂ ਦੀ ਗੱਲ ਕਰਦਾ, ਕਰਮਜੀਤ ਅਨਮੋਲ ਦੀ ਬੁਲੰਦ ਆਵਾਜ਼ ‘ਚ ‘ਦੁੱਲਾ’ ਗੀਤ ਰਿਲੀਜ਼
ਅਮਰਿੰਦਰ ਗਿੱਲ ਤੇ ਜਸਮੀਨ ਅਖਤਰ ਦਾ ਗੀਤ ‘ਕੌਫੀ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਫ਼ਿਲਮ ‘ਦਸਤਾਰ’ ਦਾ ਗੀਤ ‘ਖੰਡੇ ਦੀ ਧਾਰ’ ਹਿੰਮਤ ਸੰਧੂ ਦੀ ਆਵਾਜ਼ ‘ਚ ਰਿਲੀਜ਼, ਦਸਤਾਰ ਲਈ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਯਾਦ
ਗਾਇਕ ਵਰਿੰਦਰ ਬਰਾੜ ਦੀ ਨਵੀਂ ਐਲਬਮ ‘ਮਕੈਨਿਕ’ ਚਰਚਾ ‘ਚ, ਦਿਲਜੀਤ ਦੋਸਾਂਝ, ਕਰਣ ਔਜਲਾ, ਹਨੀ ਸਿੰਘ ਦੇ ਨਾਂਅ ਦਾ ਦਿੱਤਾ ਹਵਾਲਾ, ਫੈਨਸ ‘ਚ ਬਹਿਸ ਦਾ ਬਣਿਆ ਵਿਸ਼ਾ
ਬੱਬੂ ਮਾਨ ਦੀ ਆਵਾਜ਼ ‘ਚ ਨਵਾਂ ਗੀਤ ‘ਕੌਣ ਲੰਘਿਆ’ ਰਿਲੀਜ਼, ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

© Copyright Galactic Television & Communications Pvt. Ltd. 2026. All rights reserved.